ਅਜਨਾਲਾ(ਰਮਨਦੀਪ)- ਸਥਾਨਕ ਸ਼ਹਿਰ ਦੇ ਵਾਰਡ ਨੰ. 12 ਦੀ ਹਰਕ੍ਰਿਸ਼ਨ ਐਵੀਨਿਊ 'ਚ ਬੀਤੀ ਰਾਤ ਚੋਰਾਂ ਨੇ ਇਕ ਘਰ 'ਚੋਂ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਅਧਿਆਪਕ ਦਲ ਜ਼ਿਲਾ ਅੰਮ੍ਰਿਤਸਰ ਦੇ ਪ੍ਰਧਾਨ ਮਾ. ਆਤਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੇ ਪਰਿਵਾਰ ਸਮੇਤ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਜਨਮ ਦਿਨ ਪਾਰਟੀ 'ਤੇ ਗਏ ਸਨ ਤੇ ਜਦ ਸਵੇਰੇ ਘਰ ਆ ਕੇ ਦੇਖਿਆ ਤਾਂ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਦਰਵਾਜ਼ਿਆਂ ਦੇ ਜਿੰਦਰੇ ਟੁੱਟੇ ਪਏ ਸਨ। ਜਦ ਅਲਮਾਰੀਆਂ ਦੇ ਲਾਕਰ ਚੈੱਕ ਕੀਤੇ ਤਾਂ ਉਨ੍ਹਾਂ 'ਚ ਪਏ 2 ਸੋਨੇ ਦੇ ਲੇਡੀਜ਼ ਸੈੱਟ ਜਿਨ੍ਹਾਂ ਦਾ ਵਜ਼ਨ ਕਰੀਬ 10 ਤੋਲੇ ਸੀ, ਗਾਇਬ ਸਨ, ਜਿਨ੍ਹਾਂ ਨੂੰ ਰਾਤ ਸਮੇਂ ਆਏ 2 ਚੋਰ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਦੀ ਇਸ ਘਟਨਾ ਸਬੰਧੀ ਥਾਣਾ ਅਜਨਾਲਾ ਦੇ ਏ. ਐੱਸ. ਆਈ. ਰਸ਼ਪਾਲ ਸਿੰਘ ਨੂੰ ਲਿਖਤੀ ਸੂਚਿਤ ਕਰ ਦਿੱਤਾ ਗਿਆ ਹੈ। ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।
ਇਕਤਰਫਾ ਪਾਸੜ ਪਿਆਰ 'ਚ ਹਾਰੇ ਨੌਜਵਾਨ ਨੇ ਨਿਗਲੀ ਸਲਫਾਸ, ਮੌਤ
NEXT STORY