ਤਲਵੰਡੀ ਸਾਬੋ(ਮੁਨੀਸ਼)- ਨਜ਼ਦੀਕੀ ਪਿੰਡ ਜਗਾ ਰਾਮ ਤੀਰਥ (ਜੰਬਰ ਬਸਤੀ) ਵਿਖੇ ਨਾਬਾਲਗ ਲੜਕੀ ਨੂੰ ਇਕ ਨੌਜਵਾਨ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤਲਵੰਡੀ ਸਾਬੋ ਪੁਲਸ ਨੇ ਨੌਜਵਾਨ ਤੇ ਉਸ ਦੇ ਮਾਮੇ ਖਿਲ਼ਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਸੁਖਦੇਵ ਸਿੰਘ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਜਸਵੀਰ ਸਿੰਘ ਵਾਸੀ ਕੋਟਕਪੂਰਾ, ਜਿਸ ਦੇ ਪਿੰਡ ਜਗਾ ਰਾਮ ਤੀਰਥ (ਜੰਬਰ ਬਸਤੀ) ਵਿਖੇ ਨਾਨਕੇ ਹਨ ਤੇ ਅਕਸਰ ਆਪਣੇ ਮਾਮਾ ਕ੍ਰਿਸ਼ਨ ਸਿੰਘ ਕੋਲ ਆਉਂਦਾ ਸੀ। 28 ਫਰਵਰੀ ਨੂੰ ਉਹ ਉਸ ਦੀ ਲੜਕੀ ਰਾਣੀ ਕੌਰ (ਕਾਲਪਨਿਕ ਨਾਂ) ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ। ਪੁਲਸ ਨੇ ਲੜਕੀ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਜਸਵੀਰ ਸਿੰਘ ਵਾਸੀ ਕੋਟਕਪੂਰਾ ਤੇ ਉਸ ਦੇ ਮਾਮੇ ਕ੍ਰਿਸ਼ਨ ਸਿੰਘ ਵਾਸੀ ਜਗਾ ਰਾਮ ਤੀਰਥ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਗੁਰਮੇਜ ਸਿੰਘ ਨੇ ਦੱਸਿਆ ਕਿ ਲੜਕੀ ਨੂੰ ਬਰਾਮਦ ਕਰ ਕੇ ਨਾਰੀ ਨਿਕੇਤਨ ਜਲੰਧਰ ਛੱਡ ਦਿੱਤਾ ਗਿਆ ਹੈ ਤੇ ਕਥਿਤ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਬਿਜਲੀ ਦੀ ਸਪਾਰਕਿੰਗ ਨਾਲ ਨਾੜ ਤੇ ਤੂੜੀ ਸੜੀ
NEXT STORY