ਪਟਿਆਲਾ(ਬਲਜਿੰਦਰ)-ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ 7 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਅਜੇ ਕੁਮਾਰ ਵਾਸੀ ਅਫਸਰ ਕਾਲੋਨੀ, ਪਟਿਆਲਾ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਬੱਚੀ ਦੀ ਮਾਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਬੱਚਿਆਂ ਨੂੰ ਆਪਣੇ ਭਰਾ ਦੇ ਘਰ 'ਚ ਛੱਡ ਕੇ ਗਈ ਸੀ, ਜਦੋਂ ਬਾਅਦ ਵਿਚ ਪਤਾ ਲੱਗਿਆ ਕਿ ਉਕਤ ਵਿਅਕਤੀ ਉਸ ਦੇ ਭਰਾ ਦੇ ਘਰ ਆਇਆ ਤੇ ਉਸ ਨੇ ਉਸ ਦੀ 7 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟਰਾਲੇ ਤੇ 407 ਗੱਡੀ ਦੀ ਟੱਕਰ ਦੌਰਾਨ ਇਕ ਦੀ ਮੌਤ
NEXT STORY