ਮਮਦੋਟ(ਸ਼ਰਮਾ, ਜਸਵੰਤ)–ਇਕ ਵਿਅਕਤੀ ’ਤੇ 3 ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਲੁੱਟ-ਖੋਹ ਕਰਨ ਦੀ ਨੀਅਤ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਲੁੱਟ-ਖੋਹ ਦੇ ਸ਼ਿਕਾਰ ਹੋਏ ਸੁਖਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਬਸਤੀ ਮੋਹਰ ਸਿੰਘ ਵਾਲੀ ਦੇ ਭਰਾ ਬੂਟਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਦੇਵ ਸਿੰਘ ਮੋਟਰਸਾਈਕਲ ’ਤੇ ਬੀਤੇ ਦਿਨੀਂ ਰਾਤ ਕਰੀਬ 9 ਵਜੇ ਫਿਰੋਜ਼ਪੁਰ ਤੋਂ ਮਮਦੋਟ ਆ ਰਿਹਾ ਸੀ ਕਿ ਜਦੋਂ ਉਹ ਖਾਈ ਟੀ ਪੁਆਇੰਟ ’ਤੇ ਪਹੁੰਚਿਆਂ ਤਾਂ ਉਸ ਦੇ ਪਿੱਛੇ 3 ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ-ਖੋਹ ਕਰਨ ਦੀ ਨੀਅਤ ਨਾਲ ਉਸ ਦੇ ਪਿੱਛੇ ਮੋਟਰਸਾਈਕਲ ਲਗਾ ਦਿੱਤੇ। ਜਦੋਂ ਉਸ ਦਾ ਭਰਾ ਪਿੰਡ ਜੋਧਪੁਰ ਦੇ ਅੱਡੇ ਕੋਲ ਪਹੁੰਚਿਆ ਤਾਂ ਉਸ ਦਾ ਪਿੱਛਾ ਕਰ ਰਹੇ ਅਣਪਛਾਤੇ ਵਿਅਕਤੀਆਂ ਨੇ ਉਸ ਉਪਰ ਰਾਡਾਂ ਨਾਲ ਹਮਲਾ ਕਰ ਦਿੱਤਾ ਤਂ ਉਹ ਮੋਟਰਸਾਈਕਲ ਤੋਂ ਡਿੱਗ ਪਿਆ। ਉਸ ਤੋਂ ਬਾਅਦ ਉਸ ਦੇ ਸਿਰ ਉਪਰ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਤੇ ਇਸ ਤੋਂ ਬਾਅਦ ਹਮਲਾਵਰ ਉਸ ਦੇ ਜੇਬ ’ਚੋਂ ਕਰੀਬ 800 ਰੁਪਏ ਨਕਦੀ ਤੇ ਹੋਰ ਸਾਮਾਨ ਖੋਹ ਕੇ ਫਰਾਰ ਹੋ ਗਏ । ਜ਼ਖਮੀ ਹੋਏ ਸੁਖਦੇਵ ਸਿੰਘ ਨੂੰ ਲੋਕਾਂ ਵੱਲੋਂ ਸਿਵਲ ਹਸਪਤਾਲ ਮਮਦੋਟ ਵਿਖੇ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਮੁਢਲੀ ਸਹਾਇਤਾ ਦੇ ਕੇ ਉਸ ਨੂੰ ਅੱਗੇ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰੈਫਰ ਕਰ ਦਿੱਤੇ ਤੇ ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ। ਇਸ ਸਬੰਧੀ ਅਸੀਂ ਲਿਖਤੀ ਤੌਰ ’ਤੇ ਥਾਣਾ ਮਮਦੋਟ ਵਿਖੇ ਇਤਲਾਹ ਦੇ ਦਿੱਤੀ ਹੈ।
ਨਸ਼ੇ ਵਾਲੇ ਪਾਊਡਰ ਸਣੇ ਕਾਬੂ ਕੀਤੇ ਨੌਜਵਾਨ ਪੁਲਸ ਰਿਮਾਂਡ ’ਤੇ
NEXT STORY