ਫਿਰੋਜ਼ਪੁਰ(ਸ਼ੈਰੀ)- ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਹੋਏ ਇਕ ਦਲਿਤ ਵਿਅਕਤੀ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁੱਟ-ਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਲਿਤ ਵਿਅਕਤੀ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਪਿੰਡ ਕਾਲੀਏਵਾਲਾ ਫਿਰੋਜ਼ਪੁਰ ਦੇ ਰਹਿਣ ਵਾਲਾ ਹੈ ਤੇ ਉਹ ਕਿਸੇ ਕੰਮ ਸੁਲਹਾਣੀ ਤੋਂ ਵਾਪਿਸ ਆ ਰਿਹਾ ਸੀ ਤੇ ਰਸਤੇ ਵਿਚ ਪਿੰਡ ਦੇ ਸਾਬਕਾ ਸਰਪੰਚ ਗੁਰਜੰਟ ਸਿੰਘ ਤੇ ਪ੍ਰਤਾਪ ਸਿੰਘ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀ ਆਪਣੀ ਗੱਡੀ 'ਚ ਆਏ ਤੇ ਉਸ ਨਾਲ ਬੁਰੀ ਤਰ੍ਹਾਂ ਕੁੱਟ-ਮਾਰ ਕਰਨ ਅਤੇ ਗਾਲੀ-ਗਲੋਚ ਕਰਨ ਲੱਗ ਪਏ। ਉਸ ਤੋਂ ਬਾਦ ਉਸ ਦੀ ਦਸਤਾਰ ਲਾਹ ਦਿੱਤੀ ਤੇ ਦਾੜ੍ਹੀ ਦੀ ਵੀ ਬੇਅਦਬੀ ਕੀਤੀ । ਬਾਦ ਵਿਚ ਮੇਰੇ ਜਾਣਕਾਰਾਂ ਨੇ ਮੈਨੂੰ ਫਿਰੋਜ਼ਸ਼ਾਹ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੋਂ ਮੈਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ । ਦਲਿਤ ਵਿਅਕਤੀ ਤਰਸੇਮ ਸਿੰਘ ਨੇ ਜ਼ਿਲਾ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ। ਇਸ ਬਾਰੇ ਜਦੋਂ ਸਬੰਧਿਤ ਥਾਣਾ ਤਲਵੰਡੀ ਦੇ ਮੁੱਖ ਅਫ਼ਸਰ ਅਬੀਨਮ ਚੌਹਾਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮੁਕੱਦਮਾ ਦਰਜ ਕਰ ਦਿੱਤਾ ਹੈ ਤੇ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਬੈਂਕ ਤੇ ਪੈਟਰੋਲ ਪੰਪ ’ਤੇ ਲੁੱਟ ਨੂੰ ਅੰਜਾਮ ਦੇਣ ਵਾਲੇ ਤਿੰਨ ਗ੍ਰਿਫਤਾਰ, 2 ਫਰਾਰ
NEXT STORY