ਫਿਰੋਜ਼ਪੁਰ(ਕੁਲਦੀਪ)–ਜ਼ੀਰਾ ਗੇਟ ਫਿਰੋਜ਼ਪੁਰ ਸ਼ਹਿਰ ਨਜ਼ਦੀਕ ਸਥਿਤ ਗੁਰਮੁੱਖ ਸਿੰਘ ਕਾਲੋਨੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ’ਚੋਂ ਬੀਤੀ ਰਾਤ ਚੋਰਾਂ ਨੇ ਗੋਲਕ ਅਤੇ ਕੈਮਰਿਆਂ ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣ ਵਾਲੀ ਡੀ. ਵੀ. ਆਰ. ਚੋਰੀ ਕਰ ਲਈ। ਇਸ ਸਬੰਧੀ ਗੱਲਬਾਤ ਕਰਦਿਆਂ ਚਮਕੌਰ ਸਿੰਘ ਨੇ ਦੱਸਿਆ ਕਿ ਚੋਰ ਗੁਰਦੁਆਰਾ ਸਾਹਿਬ ਦੇ ਰੌਸ਼ਨਦਾਨ ਨੂੰ ਤੋਡ਼ ਕੇ ਅੰਦਰ ਦਾਖਲ ਹੋਏ ਤੇ ਘਟਨਾ ਨੂੰ ਅੰਜਾਮ ਦਿੱਤਾ। ਇਸ ਸਬੰਧੀ ਥਾਣਾ ਫਿਰੋਜ਼ਪੁਰ ਦੀ ਪੁਲਸ ਨੂੰ ਇਤਲਾਹ ਕਰ ਦਿੱਤੀ ਗਈ, ਜੋ ਚੋਰਾਂ ਦੀ ਭਾਲ ਕਰ ਰਹੀ ਹੈ।
ਪੰਜਾਬਾ ਮਾਈਨਰ ਟੁੱਟਾ ; ਸੈਂਕਡ਼ੇ ਏਕਡ਼ ਫਸਲ ਡੁੱਬੀ
NEXT STORY