ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ ਦੀ ਪੁਲਸ ਟੀਮ ਨੇ ਥਾਣਾ ਲਾਡੋਵਾਲ ਦੇ ਇਲਾਕੇ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ 20 ਲੀਟਰ ਲਾਹਨ ਦੇ ਨਾਲ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਮੁੰਨਾ ਪਾਸਵਾਨ, ਨਸੀਮ, ਸੁਨੀਲ ਤੇ ਓਮਕਾਰ ਵਜੋਂ ਕੀਤੀ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ 'ਚ ਜਲੰਧਰ ਵਰਗੀ ਘਿਨੌਣੀ ਘਟਨਾ! ਗੁਆਂਢੀ ਦੀ ਨਿੱਕੀ ਧੀ...
NEXT STORY