ਜਲੰਧਰ (ਵਿਸ਼ੇਸ਼)-ਜਲੰਧਰ ਕਮਿਸ਼ਨਰੇਟ ਦੇ ਇਲਾਕੇ ਵਿਚ ਲਗਾਤਾਰ ਵਧ ਰਹੇ ਜੁਰਮਾਂ ਨੇ ਇਕ ਵਾਰ ਫਿਰ ਪੁਲਸ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਆਮ ਲੋਕਾਂ ਵਿਚ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਅੱਖਾਂ ਜੁਰਮ ਹੋਣ ਤੋਂ ਬਾਅਦ ਹੀ ਖੁੱਲ੍ਹਦੀਆਂ ਹਨ ਅਤੇ ਉਸ ਤੋਂ ਬਾਅਦ ਕਾਰਵਾਈ ਸਿਰਫ਼ ਰਸਮੀ ਮੀਟਿੰਗਾਂ ਤੱਕ ਹੀ ਸੀਮਤ ਰਹਿ ਜਾਂਦੀ ਹੈ।
ਇਹ ਵੀ ਪੜ੍ਹੋ: ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ ਕੁਝ ਕਰੋ
ਸ਼ੁੱਕਰਵਾਰ ਸਵੇਰੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ ਦਿਨ-ਦਿਹਾੜੇ ਕਤਲ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੁਲਸ ਵਿਭਾਗ ਵਿਚ ਹਲਚਲ ਤੇਜ਼ ਹੋ ਗਈ ਅਤੇ ਸ਼ੁੱਕਰਵਾਰ ਨੂੰ ਹੀ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸੀਨੀਅਰ ਪੁਲਸ ਅਧਿਕਾਰੀਆਂ ਦੀ ਇਕ ਹੰਗਾਮੀ ਮੀਟਿੰਗ ਬੁਲਾਈ ਗਈ।
ਹਾਲਾਂਕਿ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਮੀਟਿੰਗਾਂ ਹਰ ਵੱਡੀ ਅਪਰਾਧਿਕ ਘਟਨਾ ਤੋਂ ਬਾਅਦ ਕੀਤੀਆਂ ਜਾਂਦੀਆਂ ਹਨ ਪਰ ਜ਼ਮੀਨੀ ਪੱਧਰ ’ਤੇ ਹਾਲਾਤ ਵਿਚ ਕੋਈ ਖ਼ਾਸ ਸੁਧਾਰ ਵੇਖਣ ਨੂੰ ਨਹੀਂ ਮਿਲਦਾ। ਲੋਕਾਂ ਦਾ ਮੰਨਣਾ ਹੈ ਕਿ ਇਹ ਮੀਟਿੰਗਾਂ ਮਹਿਜ਼ ਇਕ ਰਸਮੀ ਕਾਰਵਾਈ ਬਣ ਕੇ ਰਹਿ ਗਈਆਂ ਹਨ, ਜਿਨ੍ਹਾਂ ਦਾ ਜੁਰਮ ਕੰਟਰੋਲ ’ਤੇ ਕੋਈ ਠੋਸ ਅਸਰ ਨਹੀਂ ਪੈਂਦਾ। ਪਿਛਲੇ ਇਕ ਸਾਲ ਦੌਰਾਨ ਜਲੰਧਰ ਕਮਿਸ਼ਨਰੇਟ ਦੇ ਇਲਾਕੇ ਵਿਚ ਕਤਲ, ਲੁੱਟ-ਖੋਹ, ਚੋਰੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਇਸ ਕਾਰਨ ਆਮ ਨਾਗਰਿਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵਪਾਰੀਆਂ, ਸਮਾਜਿਕ ਜਥੇਬੰਦੀਆਂ ਅਤੇ ਆਮ ਜਨਤਾ ਨੇ ਪੁਲਸ ਪ੍ਰਸ਼ਾਸਨ ਤੋਂ ਮੁਜਰਿਮਾਂ ਖ਼ਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: 5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ ਨੇ ਮਚਾਇਆ ਤਹਿਲਕਾ
ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪੁਲਸ ਨੂੰ ਜੁਰਮ ਹੋਣ ਤੋਂ ਬਾਅਦ ਸਰਗਰਮ ਹੋਣ ਦੀ ਬਜਾਏ ਪਹਿਲਾਂ ਤੋਂ ਹੀ ਚੌਕਸ ਰਹਿ ਕੇ ਗਸ਼ਤ ਵਧਾਉਣੀ ਚਾਹੀਦੀ ਹੈ ਅਤੇ ਖੁਫੀਆ ਤੰਤਰ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ, ਤਾਂ ਜੋ ਜੁਰਮਾਂ ’ਤੇ ਸਮਾਂ ਰਹਿੰਦੇ ਨੱਥ ਪਾਈ ਜਾ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਕਮਿਸ਼ਨਰੇਟ ਦੀ ਇਹ ਮੀਟਿੰਗ ਸਿਰਫ਼ ਕਾਗਜ਼ੀ ਕਾਰਵਾਈ ਹੀ ਸਾਬਤ ਹੁੰਦੀ ਹੈ ਜਾਂ ਫਿਰ ਅਸਲ ਵਿਚ ਸ਼ਹਿਰ ਦੀ ਕਾਨੂੰਨ-ਵਿਵਸਥਾ ਨੂੰ ਸੁਧਾਰਨ ਦੀ ਦਿਸ਼ਾ ਵਿਚ ਕੋਈ ਠੋਸ ਕਦਮ ਚੁੱਕੇ ਜਾਂਦੇ ਹਨ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਕਈ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਸ ਦੀ ਗਸ਼ਤ ਨਾਮਾਤਰ ਹੀ ਰਹਿ ਗਈ ਹੈ। ਰਾਤ ਦੇ ਸਮੇਂ ਪੁਲਸ ਦੀ ਮੌਜੂਦਗੀ ਘੱਟ ਹੋਣ ਦਾ ਫਾਇਦਾ ਮੁਜਰਿਮ ਬੇਖ਼ੌਫ ਹੋ ਕੇ ਉਠਾ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਵਾਰ-ਵਾਰ ਚਿਤਾਵਨੀ ਦੇਣ ਅਤੇ ਸ਼ਿਕਾਇਤਾਂ ਕਰਨ ਦੇ ਬਾਵਜੂਦ ਪੁਲਸ ਪ੍ਰਸ਼ਾਸਨ ਸਮੇਂ ਸਿਰ ਠੋਸ ਕਦਮ ਨਹੀਂ ਚੁੱਕ ਰਿਹਾ, ਜਿਸ ਦਾ ਨਤੀਜਾ ਗੰਭੀਰ ਅਪਰਾਧਿਕ ਘਟਨਾਵਾਂ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ।
ਸ਼ਹਿਰ ਦੇ ਬੁੱਧੀਜੀਵੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਸ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕੀਤੀ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਸਖ਼ਤ ਕਾਰਵਾਈ ਅਤੇ ਪ੍ਰਭਾਵਸ਼ਾਲੀ ਰਣਨੀਤੀ ਨਾ ਅਪਣਾਈ ਗਈ ਤਾਂ ਆਉਣ ਵਾਲੇ ਸਮੇਂ ਵਿਚ ਜੁਰਮਾਂ ਦਾ ਗ੍ਰਾਫ ਹੋਰ ਉੱਪਰ ਜਾ ਸਕਦਾ ਹੈ, ਜਿਸ ਨਾਲ ਸ਼ਹਿਰ ਦੀ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ ਸਾਜਿਸ਼, ਦੁਸ਼ਮਣੀ 'ਚ ਇੰਝ ਬਦਲੀ ਦੋਸਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਵਾਹਨ ਚਾਲਕਾਂ ਵਿਚਾਲੇ ਮਚੀ ਹਾਹਾਕਾਰ
NEXT STORY