ਮਾਛੀਵਾੜਾ ਸਾਹਿਬ (ਟੱਕਰ) : ਪੁਲਸ ਜ਼ਿਲਾ ਖੰਨਾ ਅਧੀਨ ਪੈਂਦੇ ਮਾਛੀਵਾੜਾ ਥਾਣਾ ਵੱਲੋਂ ਗੁਰਿੰਦਰ ਸਿੰਘ ਉਰਫ਼ ਗਿੰਦਾ ਵਾਸੀ ਪਿੰਡ ਭੌਰਲਾ ਜੋ ਨੂੰ 4 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰਿੰਦਰ ਸਿੰਘ ਰੇਤ ਮਾਫ਼ੀਆ ਦਾ ਸਰਗਨਾ ਹੈ ਅਤੇ ਕਤਲ ਸਮੇਤ ਕਈ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੈ। ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਮਾਛੀਵਾੜਾ ਪੁਲਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਕੁੱਝ ਅਪਰਾਧੀ ਲੋਕ ਨਵਾਂਸ਼ਹਿਰ ਜ਼ਿਲ੍ਹੇ ਦੇ ਰਾਹੋਂ ਇਲਾਕੇ ਵਿਚ ਗੈਰ-ਕਾਨੂੰਨੀ ਮਾਈਨਿੰਗ ਦਾ ਧੰਦਾ ਕਰਦੇ ਹਨ। ਇਸ ’ਤੇ ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਵੱਲੋਂ ਰਾਹੋਂ ਪੁਲ ’ਤੇ ਪੁਲਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਗੁਰਿੰਦਰ ਸਿੰਘ ਨੂੰ ਸਵਿੱਫ਼ਟ ਡਿਜ਼ਾਇਰ ਕਾਰ ਸਮੇਤ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਮਸ਼ਹੂਰ ਗਾਇਕ ਨੇ ਜੇਲ੍ਹ 'ਚ ਅਚਾਨਕ ਮਾਰੀ ਐਂਟਰੀ, ਸਭ ਰਹਿ ਗਏ ਹੈਰਾਨ
ਇਸ ਕੋਲੋਂ 2 ਪਿਸਤੌਲ 32 ਬੋਰ, 2 ਪਿਸਤੌਲ 315 ਬੋਰ, 2 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਸ ਅਨੁਸਾਰ ਗੁਰਿੰਦਰ ਸਿੰਘ ਰੇਤ ਮਾਫ਼ੀਆ ਦਾ ਮੁੱਖ ਅਪਰਾਧੀ ਹੈ, ਜੋ ਕਿ ਜ਼ਬਰਦਸਤੀ ਧੱਕੇ ਨਾਲ ਹਥਿਆਰਾਂ ਦੀ ਨੋਕ ’ਤੇ ਡਰਾ-ਧਮਕਾ ਕੇ ਲੁੱਟਾਂ, ਖੋਹਾਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਫਿਰੌਤੀ ਦਾ ਧੰਦਾ ਚਲਾ ਰਿਹਾ ਹੈ। ਪੁਲਸ ਅਨੁਸਾਰ ਗੁਰਿੰਦਰ ਸਿੰਘ ਪੇਸ਼ਾਵਾਰ ਅਪਰਾਧੀ ਕਿਸਮ ਦਾ ਵਿਅਕਤੀ ਹੈ ਅਤੇ ਕਤਲ, ਲੁੱਟਾਂ-ਖੋਹਾਂ, ਡਕੈਤੀ ਦੇ ਕੇਸਾਂ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਬਾਹਰਲੇ ਸੂਬਿਆਂ ਦੀ ਪੁਲਸ ਨੂੰ ਲੋੜੀਂਦਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗੁਰਿੰਦਰ ਸਿੰਘ ਗਿੰਦਾ ਆਪਣੇ ਸਾਥੀ ਰਾਜੂ ਗੁੱਜਰ ਵਾਸੀ ਰਤਨਾਣਾ, ਥਾਣਾ ਰਾਹੋਂ, ਕਰਨਵੀਰ ਸਿੰਘ ਉਰਫ਼ ਕਵੀ ਵਾਸੀ ਬਲਿਓਂ ਅਤੇ ਹੋਰ ਵਿਅਕਤੀਆਂ ਨਾਲ ਮਿਲ ਕੇ ਸਤਲੁਜ ਦਰਿਆ ਕਿਨਾਰੇ ਰਾਹੋਂ ਏਰੀਆ ਵਿਚ ਨਾਜਾਇਜ਼ ਮਾਈਨਿੰਗ ਦਾ ਧੰਦਾ ਵੀ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ 'ਸਰਕਾਰੀ ਨੌਕਰੀ' ਲਈ ਟੁੱਟ ਪਏ ਨੌਜਵਾਨ, ਹੈਰਾਨ ਕਰ ਦੇਵੇਗੀ ਇਹ ਖ਼ਬਰ
ਐੱਸ. ਐੱਸ. ਪੀ. ਖੰਨਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗੁਰਿੰਦਰ ਸਿੰਘ ਉਰਫ਼ ਗਿੰਦਾ ਇੱਕ ਹਾਈਪ੍ਰੋਫਾਈਲ ਕਤਲ ਕੇਸ ਵਿਚ ਗੁਜਰਾਤ ਪੁਲਸ ਨੂੰ ਲੋੜੀਂਦਾ ਹੈ, ਜਿਸ ਨੇ ਪਿੰਡ ਮਹਿਰਾਜ ਜ਼ਿਲ੍ਹਾ ਬਠਿੰਡਾ ਦੇ 2 ਵਿਅਕਤੀ ਜੋ ਗੁਜਰਾਤ ਵਿਚ ਢਾਬਾ ਚਲਾਉਂਦੇ ਸਨ, ਨਾਲ ਰਲ ਕੇ ਪ੍ਰਾਪਰਟੀ ਦੇ ਝਗੜੇ ਸਬੰਧੀ ਅਸ਼ੀਸ਼ ਮਹਾਰਾਜ ਵਾਸੀ ਗੁਜਰਾਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਸਬੰਧੀ ਗੁਜਰਾਤ ਵਿਚ ਮਾਮਲਾ ਵੀ ਦਰਜ ਹੈ ਅਤੇ ਉੱਥੋਂ ਇਹ ਭਗੌੜਾ ਵੀ ਚੱਲਿਆ ਆ ਰਿਹਾ ਹੈ। ਪੁਲਸ ਅਨੁਸਾਰ ਉਸ ਨੇ ਲਾਡੋਵਾਲ ਟੋਲ ਪਲਾਜ਼ਾ ਤੋਂ ਇੱਕ ਕਾਰ ਵੀ ਹਥਿਆਰਾਂ ਦੀ ਨੋਕ ’ਤੇ ਖੋਹੀ ਸੀ।
ਇਹ ਵੀ ਪੜ੍ਹੋ : NRI ਪਤੀ ਦੀਆਂ ਕਰਤੂਤਾਂ ਦਾ ਪਤਨੀ ਨੇ ਮੂੰਹ ਤੋੜ ਦਿੱਤਾ ਜਵਾਬ, ਜਾਣੋ ਪੂਰਾ ਮਾਮਲਾ
ਇਸ ਤੋਂ ਇਲਾਵਾ ਗੁਰਿੰਦਰ ਸਿੰਘ ਗਿੰਦਾ ਨੇ ਆਪਣੇ ਗੈਂਗਸਟਰ ਸਾਥੀ ਗੁਰਜਿੰਦਰ ਸਿੰਘ ਉਰਫ਼ ਸੋਨੂੰ ਰੋਡ ਮਾਜਰਾ ਨਾਲ ਮਿਲ ਕੇ ਗੜ੍ਹਸ਼ੰਕਰ ਸ਼ਰੇਆਮ ਗੋਲੀਆਂ ਵੀ ਚਲਾਈਆਂ ਸਨ। ਪੁਲਸ ਨੇ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗੁਰਿੰਦਰ ਸਿੰਘ ਤੋਂ ਇਹ ਵੀ ਗੱਲ ਸਾਹਮਣੇ ਆਈ ਕਿ ਉਸ ਨੇ ਹਥਿਆਰਾਂ ਦੇ ਬਲ ਨਾਲ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਐੱਨ. ਆਰ.ਆ ਈ ਪਰਿਵਾਰ ਤੋਂ ਲੁੱਟ-ਖੋਹ ਕਰਨੀ ਚਾਹੀ ਸੀ, ਜਿਸ ਵੱਡੀ ਵਾਰਦਾਤ ਤੋਂ ਬਚਾਅ ਹੋ ਗਿਆ। ਐੱਸ. ਐੱਸ. ਪੀ. ਗੁਰਿੰਦਰ ਸਿੰਘ ਗਿੰਦਾ ਦੇ ਜੇਲ੍ਹਾਂ ’ਚ ਬੰਦ ਗੈਂਗਸਟਰ ਅਤੇ ਮੱਧ ਪ੍ਰਦੇਸ਼, ਯੂ. ਪੀ. ਦੇ ਅਸਲਾ ਸਪਲਾਇਰਾਂ ਨਾਲ ਸਬੰਧ ਹੋਣ ਦੀ ਵੀ ਸ਼ੰਕਾ ਹੈ, ਜਿਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਫਰੀਦਕੋਟ ’ਚ ਇਨਸਾਨੀਅਤ ਸ਼ਰਮਸਾਰ, ਮਾਂ ਵਲੋਂ ਡੇਢ ਮਹੀਨੇ ਦੀ ਬੱਚੀ ਨੂੰ ਗਟਰ ’ਚ ਸੁੱਟ ਦਿੱਤੀ ਦਰਦਨਾਕ ਮੌਤ
NEXT STORY