ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ) - ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰੇਦਸ਼ਾਂ 'ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਫਰਵਰੀ ਨੂੰ ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਮਾਮਲਿਆਂ ਦੀ ਲੋਕ ਅਦਾਲਤ ਲਾਈ ਜਾ ਰਹੀ ਹੈ।
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਡੀ. ਐੱਲ. ਐੱਸ. ਏ. ਹਰਗੁਰਜੀਤ ਕੌਰ ਨੇ ਦੱਸਿਆ ਕਿ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੀ ਅਗਵਾਈ ਹੇਠ ਸੀ. ਆਰ. ਪੀ. ਸੀ. ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਮਾਮਲਿਆਂ ਦੀ ਕੌਮੀ ਲੋਕ ਅਦਾਲਤ 10 ਫਰਵਰੀ ਨੂੰ ਜ਼ਿਲਾ ਅਤੇ ਤਹਿਸੀਲ ਪੱਧਰ 'ਤੇ ਲਾਈ ਜਾ ਰਹੀ ਹੈ, ਜਿਸ 'ਚ ਜੁਡੀਸ਼ੀਅਲ ਅਤੇ ਐਗਜੈਕਟਿਵ ਅਧਿਕਾਰੀਆਂ ਦੇ ਵੱਖ-ਵੱਖ ਬੈਂਚ ਸਥਾਪਤ ਕੀਤੇ ਜਾਣਗੇ। ਇਸ ਸਮੇਂ ਲੋਕਾਂ ਦੇ ਝਗੜਿਆਂ ਦੇ ਉੱਚਿਤ ਫੈਸਲੇ ਆਪਸੀ ਰਜ਼ਾਮੰਦੀ ਨਾਲ ਮੌਕੇ 'ਤੇ ਕੀਤੇ ਜਾਣਗੇ, ਜੋ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਇਸ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ, ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਜਿਸ ਅਦਾਲਤ 'ਚ ਕੇਸ ਚੱਲ ਰਿਹਾ ਹੈ, ਦੇ ਜੱਜ ਸਾਹਿਬ ਨੂੰ ਅਰਜ਼ੀ ਦੇ ਕੇ ਆਪਣਾ ਕੇਸ ਇਸ ਲੋਕ ਅਦਾਲਤ 'ਚ ਲਵਾ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਫੂਕਿਆ ਟਾਈਟਲਰ ਦਾ ਪੁਤਲਾ
NEXT STORY