ਜਲੰਧਰ (ਸ਼ੋਰੀ)- ਪਟੇਲ ਚੌਕ ’ਚ ਸਥਿਤ ਥਾਣਾ-2 ਦੇ ਦਿਹਾਤੀ ਦੀ ਕ੍ਰਾਈਮ ਬ੍ਰਾਂਚ ’ਚ ਇਕ ਵਿਅਕਤੀ ਦੀ ਬੀਤੀ ਰਾਤ ਸਿਹਤ ਵਿਗੜ ਗਈ । ਪੁਲਸ ਮੁਲਾਜ਼ਮਾਂ ਨੇ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਤਾਂ ਡਾਕਟਰ ਨੇ ਉਕਤ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲਾਸ਼ ਬਦਲਣ ਤੋਂ ਬਾਅਦ ਹੰਗਾਮਾ ਕਰਨ ਵਾਲਿਆਂ ਵਿਰੁੱਧ SMO ਨੇ ਦਿੱਤੀ ਦਰਖ਼ਾਸਤ, ਇਰਾਦਾ-ਏ-ਕਤਲ ਦਾ ਕੇਸ ਦਰਜ
ਮ੍ਰਿਤਕ ਦੀ ਪਛਾਣ ਬੌਬੀ ਪੁੱਤਰ ਬਲਵੰਤ ਸਿੰਘ ਵਾਸੀ ਸੁੰਦਰ ਨਗਰ ਨੇੜੇ ਨੂਰਪੁਰ ਵਜੋਂ ਹੋਈ ਹੈ। ਐੱਸ. ਪੀ. (ਡੀ) ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਬੌਬੀ ਨੇ ਕਿਸ਼ਨਗੜ੍ਹ ’ਚ ਇਕ ਮੋਬਾਈਲ ਦੀ ਦੁਕਾਨ ’ਚ ਲੱਖਾਂ ਦੇ ਮੋਬਾਇਲ ਚੋਰੀ ਕੀਤੇ ਸਨ ਤੇ ਕ੍ਰਾਈਮ ਬ੍ਰਾਂਚ ਦੀ ਪੁਲਸ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਕੇਸ ਟਰੇਸ ਕਰ ਕੇ ਮਾਮਲੇ ’ਚ ਬੌਬੀ ਨੂੰ ਕੇਸ ’ਚ ਨਾਮਜ਼ਦ ਕੀਤਾ ਸੀ। ਪੁਲਸ ਨੇ ਉਸ ਦੀ ਮੁਕੱਦਮੇ ’ਚ ਗ੍ਰਿਫ਼ਤਾਰੀ ਪਾ ਦਿੱਤੀ ਤੇ ਉਸ ਨੂੰ ਕ੍ਰਾਈਮ ਬ੍ਰਾਂਚ ਦੀ ਹਿਰਾਸਤ ’ਚ ਰੱਖਿਆ ਗਿਆ। ਬੀਤੀ ਦੇਰ ਰਾਤ ਉਨ੍ਹਾਂ ਦੀ ਸਿਹਤ ਵਿਗੜ ਗਈ ਤੇ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਫਲਾਈਟ 'ਚ ਔਰਤ 'ਤੇ ਪਿਸ਼ਾਬ ਕਰਨ ਵਾਲੇ ਸ਼ੰਕਰ ਮਿਸ਼ਰਾ ਦੀ ਗਈ ਨੌਕਰੀ, ਘਰ ਪਹੁੰਚੀ ਪੁਲਸ
ਪੁਲਸ ਨੇ ਉਸ ਨਾਲ ਕਿਸੇ ਤਰ੍ਹਾਂ ਦੀ ਕੁੱਟਮਾਰ ਵੀ ਨਹੀਂ ਕੀਤੀ। ਬਾਕੀ ਖੁਲਾਸਾ ਬੌਬੀ ਦੀ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਰਿਪੋਰਟ ’ਚ ਸਪੱਸ਼ਟ ਹੋਵੇਗਾ। ਮ੍ਰਿਤਕ ਦੀ ਭੈਣ ਅੰਜੂ ਨੇ ਦੱਸਿਆ ਕਿ ਪੁਲਸ ਨੇ ਉਨ੍ਹਾਂ ਦੇ ਦਫ਼ਤਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਹੈ ਤੇ ਉਨ੍ਹਾਂ ਨੂੰ ਮ੍ਰਿਤਕ ਦੇ ਸਰੀਰ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਮਿਲਿਆ। ਪੁਲਸ ਨੇ ਬੀਤੇ ਦਿਨ ਉਸ ਦੇ ਭਰਾ ਬੌਬੀ ਨੂੰ ਘਰੋਂ ਚੁੱਕ ਲਿਆ ਤੇ ਅੱਜ ਸਵੇਰੇ ਫੋਨ ’ਤੇ ਦੱਸਿਆ ਕਿ ਬੌਬੀ ਦੀ ਮੌਤ ਹੋ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਲਾਸ਼ ਬਦਲਣ ਤੋਂ ਬਾਅਦ ਹੰਗਾਮਾ ਕਰਨ ਵਾਲਿਆਂ ਵਿਰੁੱਧ SMO ਨੇ ਦਿੱਤੀ ਦਰਖ਼ਾਸਤ, ਇਰਾਦਾ-ਏ-ਕਤਲ ਦਾ ਕੇਸ ਦਰਜ
NEXT STORY