ਅੰਮ੍ਰਿਤਸਰ - ਜਿਸ ਤਰ੍ਹਾਂ ਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿਚ ਕਿਸੇ ਵੀ ਅਪਰਾਧਿਕ ਰਿਕਾਰਡ ਵਾਲਾ ਵਿਅਕਤੀ ਹਿੱਸਾ ਨਹੀਂ ਲੈ ਸਕਦਾ, ਉਸੇ ਤਰ੍ਹਾਂ ਹੁਣ ਐੱਸ. ਜੀ. ਪੀ. ਸੀ. ਦੀਆਂ ਚੋਣਾਂ ’ਚ ਵੀ ਕੋਈ ਅਪਰਾਧਿਕ ਰਿਕਾਰਡ ਵਾਲਾ ਉਮੀਦਵਾਰ ਹਿੱਸਾ ਨਹੀਂ ਲੈ ਸਕਦਾ। ਦੱਸ ਦੇਈਏ ਕਿ ਐੱਸ.ਜੀ.ਪੀ.ਸੀ. ਦੀਆਂ ਚੋਣਾਂ ਲਈ ਵੋਟਰਾਂ ਦੀ ਉਮਰ ਘਟਾ ਕੇ 21 ਤੋਂ 18 ਸਾਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨਾਲ ਹੀ ਪੰਜਾਬ ਸਰਕਾਰ ਨੇ ਗੁਰਦੁਆਰਾ ਸਾਹਿਬ ਦੀਆਂ ਹੋਣ ਵਾਲੀਆਂ ਚੋਣਾਂ ਦੇ ਚੀਫ਼ ਕਮਿਸ਼ਨਰ ਸੁਰਿੰਦਰ ਸਿੰਘ ਸਾਰੋਂ ਨੂੰ ਸੈਕਟਰ -17 ਵਿਚ ਇਕ ਦਫ਼ਤਰ ਅਲਾਟ ਕਰ ਦਿੱਤਾ ਹੈ ਅਤੇ ਨਾਲ ਹੀ ਸਪੈਸ਼ਲ ਸਕਿਓਰਿਟੀ ਵੀ ਉਨ੍ਹਾਂ ਨੂੰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਇਕ ਹੋਰ ਡਾਕਟਰ ਨੂੰ ਮਿਲੀ ਧਮਕੀ, ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਚਿਤਾਵਨੀ
ਦੱਸ ਦੇਈਏ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫੇਰ ਬਦਲ ਲਈ ਉਹ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰਨਗੇ, ਕਿਉਂਕਿ ਕੇਂਦਰ ਦੀ ਮੰਨਜੂਰੀ ਮਿਲਣ ਤੋਂ ਬਾਅਦ ਹੀ ਇਹ ਨਿਯਮ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਐੱਸ.ਜੀ.ਪੀ.ਸੀ. ਦੀਆਂ ਚੋਣਾਂ 2011 ਵਿਚ ਹੋਈਆਂ ਸਨ। ਇਸ ਵਾਰ ਉਕਤ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੇਂਦਰ ਅਤੇ ਰਾਜ ਸਰਕਾਰ ਐੱਸ.ਜੀ.ਪੀ.ਸੀ. ਦੀਆਂ ਹੋਣ ਜਾ ਰਹੀਆਂ ਇਸ ਵਾਰ ਦੀਆਂ ਚੋਣਾਂ ਦੇ ਪ੍ਰਤੀ ਸਰਗਰਮ ਨਜ਼ਰ ਆ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਇਸ ਦੇ ਨਾਲ ਹੀ ਗੁਰਦੁਆਰਾ ਚੋਣਾਂ ਦੇ ਚੀਫ਼ ਕਮਿਸ਼ਨਰ ਸੁਰਿੰਦਰ ਸਿੰਘ ਸਾਰੋਂ ਨੇ ਇਹ ਵੀ ਦੱਸਿਆ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਅਪਰਾਧਿਕ ਰਿਕਾਰਡ ਵਾਲੇ ਉਮੀਦਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਣ ਤੋਂ ਰੋਕਿਆ ਜਾਵੇਗਾ। 2011 ਦੀਆਂ ਚੋਣਾਂ ਸਮੇਂ ਇਹ ਨਿਯਮ ਲਾਗੂ ਨਹੀਂ ਸੀ। ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਐੱਸ.ਜੀ.ਪੀ.ਸੀ. ਵਲੋਂ ਇਸ ਨਿਯਮ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ ਦੀ ਸ਼ਰਮਨਾਕ ਘਟਨਾ: 3 ਨਾਬਾਲਗ ਬੱਚੀਆਂ ਨੂੰ ਕੀਤਾ ਅਗਵਾ, ਜਬਰ-ਜ਼ਿਨਾਹ ਮਗਰੋਂ 2 ਦਾ ਕੀਤਾ ਕਤਲ
ਦਸੂਹਾ ’ਚ ਵਾਪਰਿਆ ਵੱਡਾ ਹਾਦਸਾ: ਗੈਸ ਸਿਲੰਡਰ ਦੀ ਲੀਕੇਜ ਨਾਲ ਘਰ ਨੂੰ ਲੱਗੀ ਅੱਗ, ਇਕ ਜਨਾਨੀ ਦੀ ਮੌਤ
NEXT STORY