ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਨਾਲ ਵਗਦੇ ਸਤਲੁਜ ਦਰਿਆ 'ਚ 2 ਵੱਡੇ ਮਗਰਮੱਛ ਦੇਖੇ ਗਏ ਹਨ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਸਤਲੁਜ ਦਰਿਆ ਦੇ ਕੰਢੇ ਖੇਤੀ ਕਰਦੇ ਹਨ ਅਤੇ ਇਲਾਕੇ ਦੇ ਆਸ-ਪਾਸ 2 ਵੱਡੇ ਮਗਰਮੱਛ ਦੇਖੇ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਡਰ ਸਤਾ ਰਿਹਾ ਹੈ ਕਿ ਮਗਰਮੱਛ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਈ ਨੁਕਸਾਨ ਨਾ ਪਹੁੰਚਾ ਦੇਵੇ। ਇਸ ਲਈ ਉਨ੍ਹਾਂ ਲਈ ਇਹ ਵੱਡੀ ਮੁਸੀਬਤ ਪੈਦਾ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸਰਚ ਆਪ੍ਰੇਸ਼ਨ ਦੌਰਾਨ BSF ਜਵਾਨ ਟੱਪ ਗਿਆ ਬਾਰਡਰ, ਪਾਕਿ ਰੇਂਜਰਜ਼ ਨੇ ਕੀਤੀ ਇਹ ਕਾਰਵਾਈ
ਦੂਸਰੇ ਪਾਸੇ ਸਤਲੁਜ ਦਰਿਆ 'ਚੋਂ ਮੱਛੀਆਂ ਫੜਨ ਵਾਲੇ ਮਛੇਰਿਆਂ ਦਾ ਵੀ ਇਹ ਕਹਿਣਾ ਹੈ ਕਿ ਉਹ ਆਪਣਾ ਘਰ-ਬਾਰ ਛੱਡ ਕੇ ਇੱਥੇ ਕੰਮ ਕਰਨ ਲਈ ਆਏ ਹਨ। ਉਨ੍ਹਾਂ ਨੇ ਵੀ 2 ਮਗਰਮੱਛ ਦੇਖੇ ਹਨ, ਜਿਸ ਤੋਂ ਬਾਅਦ ਉਨ੍ਹਾਂ ਦਰਿਆ 'ਚੋਂ ਮੱਛੀਆਂ ਫੜਨਾ ਬੰਦ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮਗਰਮੱਛਾਂ ਨੂੰ ਫੜ ਕੇ ਕਿਸੇ ਹੋਰ ਵੱਡੇ ਦਰਿਆ ਵਿੱਚ ਛੱਡਿਆ ਜਾਵੇ ਤਾਂ ਜੋ ਇਹ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ ਸਕਣ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ
NEXT STORY