ਬਰਨਾਲਾ (ਮੱਘਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਣਕ ਦੀ ਖਰੀਦ 'ਚ ਹੋ ਰਹੀ ਦੇਰੀ ਦੇ ਰੋਸ 'ਚ ਬਰਨਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਬਠਿੰਡ ਟੀ ਪੁਆਇੰਟ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਬੀਕੇਯੂ ਉਗਰਾਹਾਂ ਨੇ ਹਾਈਵੇ ਜਾਮ ਕਰਕੇ ਸੜਕ 'ਤੇ ਰੋਸ ਧਰਨਾ ਦਿੰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਬਰਨਾਲਾ ਜ਼ਿਲੇ ਦੀਆਂ ਕਈ ਮੰਡੀਆਂ 'ਚ ਬਾਰਦਾਨਾ ਸਹੀ ਤਰੀਕੇ ਨਾਲ ਨਹੀਂ ਪਹੁੰਚ ਰਿਹਾ ਅਤੇ ਨਾ ਹੀ ਕਣਕ ਦੀ ਖਰੀਦ ਸਹੀ ਤਰੀਕੇ ਨਾਲ ਹੋ ਰਹੀ ਹੈ, ਜਿਸ ਕਾਰਨ ਕਿਸਾਨ ਮੰਡੀਆਂ 'ਚ ਖੱਜਲ ਖੁਆਰ ਹੋ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਿੰਡਾਂ 'ਚ ਬਣੇ ਖਰੀਦ ਕੇਂਦਰਾਂ 'ਚ ਕਿਸਾਨਾਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ, ਜਿਸ ਕਾਰਨ ਉਹ ਸੜਕਾਂ 'ਤੇ ਧਰਨਾ ਲਗਾਉਣ ਲਈ ਮਜ਼ਬੂਰ ਹੋ ਰਹੇ ਹਨ।
ਧਰਨਾ ਦਿੰਦੇ ਹੋਏ ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਡੀਆਂ 'ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਜਲਦੀ ਤੋਂ ਜਲਦੀ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋ ਜਾਣਗੇ।
ਸੋਨੀਆ ਗਾਂਧੀ ਦੇ ਹਲਕੇ ਰਾਏਬਰੇਲੀ 'ਚ ਪਹੁੰਚੇ ਨਵਜੋਤ ਸਿੱਧੂ
NEXT STORY