ਬਾਦਲ (ਕੁਲਦੀਪ ਸਿੰਘ ਰਿਣੀ) : ਗੁਲਾਬੀ ਸੂੰਡੀ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਅੱਜ ਪਿੰਡ ਬਾਦਲ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਨਰਮੇ ਦੇ ਹੋਏ ਖਰਾਬੇ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਯੂਨੀਅਨ ਵੱਲੋਂ ਪਿੰਡ ਬਾਦਲ ਵਿਖੇ ਸਥਿਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਨੇੜੇ ਪੱਕਾ ਮੋਰਚਾ ਲਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਿਨਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗਿਰਦਾਵਰੀ ਕਰਵਾ ਕੇ ਇਸ ਸਬੰਧੀ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਜੋ ਪਰਿਵਾਰ ਨਰਮੇ ਦੀ ਚੁਗਾਈ ਦਾ ਕੰਮ ਕਰਦੇ ਸਨ, ਉਨ੍ਹਾਂ ਨੂੰ ਵੱਡਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਸਿਰਫ਼ ਨਰਮੇ ਲਈ ਸਪਰੇਅ ਦੇਣ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਸੰਵੇਦਨਹੀਣ ਬਿਆਨ ਹੈ। ਹੁਣ ਜਦੋਂ ਵੱਡੇ ਪੱਧਰ ਵਿਚ ਨਰਮਾ ਗੁਲਾਬੀ ਸੂੰਡੀ ਨੇ ਖਰਾਬ ਕਰ ਦਿੱਤਾ ਹੈ ਤਾਂ ਇਸ ਲਈ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਜਦੋਂ ਤੱਕ ਇਹ ਮੰਗ ਪੂਰੀ ਨਹੀਂ ਹੁੰਦੀ ਕਿਸਾਨਾਂ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਨੇੜੇ ਪੱਕਾ ਮੋਰਚਾ ਜਾਰੀ ਰਹੇਗਾ। ਵਰਨਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਰਮੇ ਦੇ ਮੁਆਵਜ਼ੇ ਸਬੰਧੀ ਮੰਗ ਕਰਦਿਆਂ ਇਹ ਐਲਾਨ ਕੀਤਾ ਗਿਆ ਸੀ ਕਿ 5 ਅਕਤੂਬਰ ਨੂੰ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮੋਰਚਾ ਲਾਇਆ ਜਾਵੇਗਾ, ਜਿਸਦੇ ਚੱਲਦਿਆ ਸਵੇਰ ਤੋ ਹੀ ਪਿੰਡ ਬਾਦਲ ਵਿਖੇ ਜ਼ਿਲ੍ਹਾ ਪੁਲਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਅੱਜ ਜਥੇਬੰਦੀ ਨਾਲ ਸਬੰਧਿਤ 5 ਜ਼ਿਲ੍ਹਿਆਂ ਦੇ ਵਰਕਰ ਜਦ ਪਿੰਡ ਬਾਦਲ ਪਹੁੰਚੇ ਤਾਂ ਉਨ੍ਹਾਂ ਨੂੰ ਪੁਲਸ ਨੇ ਪਿੰਡ ਬਾਦਲ ਵਿਖੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਤੋਂ ਕੁਝ ਦੂਰੀ ’ਤੇ ਰੋਕ ਲਿਆ। ਇਸ ’ਤੇ ਇਹ ਵਰਕਰ ਘਰ ਤੋਂ ਕੁਝ ਦੂਰੀ ’ਤੇ ਹੀ ਬੈਠ ਗਏ ਅਤੇ ਪੱਕਾ ਮੋਰਚਾ ਲਾ ਦਿੱਤਾ। ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਹਨ।
ਮੁੱਖ ਮੰਤਰੀ ਚਰਨਜੀਤ ਚੰਨੀ ਬੇਟੇ ਦੇ ਵਿਆਹ ਤੋਂ ਪਹਿਲਾਂ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਨਤਮਸਤਕ (ਤਸਵੀਰਾਂ)
NEXT STORY