ਜਲੰਧਰ (ਧਵਨ) : ਕੋਰੋਨਾ ਦੇ ਘਟਣ ਤੋਂ ਬਾਅਦ ਹੁਣ ਪਾਸਪੋਰਟ ਬਿਨੈਕਾਰਾਂ ਦੀ ਗਿਣਤੀ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਦੱਸਿਆ ਕਿ ਵਿਦੇਸ਼ ਮੰਤਰਾਲਾ ਨੇ ਪਾਸਪੋਰਟ ਸੇਵਾ ਕੇਂਦਰਾਂ ਵਿੱਚ 75 ਫ਼ੀਸਦੀ ਬਿਨੈਕਾਰਾਂ ਨੂੰ ਅਪੁਆਇੰਟਮੈਂਟ ਦੇਣ ਦੀ ਮਨਜ਼ੂਰੀ ਦਿੱਤੀ ਹੋਈ ਹੈ। ਇਸ ਤੋਂ ਪਹਿਲਾਂ 50 ਫ਼ੀਸਦੀ ਅਪੁਆਇੰਟਮੈਂਟ ਦਿੱਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਲੋਕ ਹੁਣ ਨਵੇਂ ਪਾਸਪੋਰਟ ਬਣਾਉਣ ਲਈ ਲਈ ਅੱਗੇ ਆ ਰਹੇ ਹਨ। ਪਿਛਲੇ ਡੇਢ ਸਾਲ ’ਚ ਪਾਸਪੋਰਟ ਬਣਵਾਉਣ ਵਾਲੇ ਲੋਕਾਂ ਦੀ ਗਿਣਤੀ ਬਹੁਤ ਘੱਟ ਹੋ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰਾਲਾ ਵਲੋਂ ਅਗਸਤ ਮਹੀਨੇ ਦੇ ਸ਼ੁਰੂ ਵਿੱਚ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਬਿਨੈਕਾਰਾਂ ਲਈ ਅਪੁਆਇੰਟਮੈਂਟਸ 100 ਫ਼ੀਸਦੀ ਖੋਲ੍ਹੀ ਜਾ ਸਕਦੀ ਹੈ। ਇਸ ਨਾਲ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਬਿਨੈਕਾਰਾਂ ਦੀ ਗਿਣਤੀ ਵੱਧ ਜਾਵੇਗੀ ਪਰ ਇਸ ਦੇ ਨਾਲ ਹੀ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਵੱਡੇ ਫੈਸਲੇ ਲੈਣ ਲਈ ਤਿਆਰ ਕੈਪਟਨ ਸਰਕਾਰ
ਪਾਸਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੋਰੋਨਾ ਦੇ ਕੇਸ ਹੋਰ ਰਾਜਾਂ ਦੀ ਤੁਲਨਾ ਵਿੱਚ ਕਾਫ਼ੀ ਘੱਟ ਹਨ। ਇਸ ਲਈ ਆਉਣ ਵਾਲੇ ਦਿਨਾਂ ’ਚ ਪਾਸਪੋਰਟ ਸੇਵਾ ਕੇਂਦਰਾਂ ’ਚ ਲੋਕਾਂ ਨੂੰ ਹੋਰ ਵੀ ਰਾਹਤ ਮਿਲਣ ਦੇ ਲੱਛਣ ਵਿਖਾਈ ਦੇ ਰਹੇ ਹਨ। ਕੇਂਦਰੀ ਵਿਦੇਸ਼ ਮੰਤਰਾਲਾ ਸੰਭਾਵਿਤ ਅਗਸਤ ਦੇ ਪਹਿਲੇ ਹਫ਼ਤੇ ਵਿੱਚ ਹੀ ਪਾਸਪੋਰਟ ਸੇਵਾ ਕੇਂਦਰਾਂ ਵਿੱਚ 100 ਫ਼ੀਸਦੀ ਅਪੁਆਇੰਟਮੈਂਟਸ ਜਾਰੀ ਕਰਨ ਦੀ ਮਨਜ਼ੂਰੀ ਦੇ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਨਾਲ ਅਨਲਾਕ ਦੇ ਹਾਲਾਤ ਬਣ ਰਹੇ ਹਨ, ਇਸ ਲਈ ਵਿਦੇਸ਼ ਮੰਤਰਾਲਾ ਵੀ ਰਾਹਤ ਦੇਣ ਬਾਰੇ ਵਿਚਾਰ ਕਰ ਰਿਹਾ ਹੈ। ਕੁਲ ਮਿਲਾ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਵੀ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਅਪੁਆਇੰਟਮੈਂਟਸ ਪੂਰੀ ਤਰ੍ਹਾਂ ਖੁੱਲ੍ਹ ਜਾਵੇਗੀ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਬਾਰੇ ਸ਼੍ਰੋਅਦ ਦੀ ਪਹਿਲਕਦਮੀ ’ਤੇ 7 ਪਾਰਟੀਆਂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਨੂਰਮਹਿਲ ਵਿਖੇ ਹੋਏ ਪਿਓ-ਪੁੱਤ ਦੇ ਕਤਲ ਦੀ ਸੁਲਝੀ ਗੁੱਥੀ, ਮੁਲਜ਼ਮ ਰਾਮ ਚੰਦਰ ਯਾਦਵ ਗ੍ਰਿਫ਼ਤਾਰ
NEXT STORY