ਬਠਿੰਡਾ (ਵਰਮਾ)- ਬਠਿੰਡਾ ਦੀ ਹਾਈ ਸਿਕਿਓਰਿਟੀ ਜੇਲ੍ਹ ਵਿਚ ਨਸ਼ੇ ਵਾਲੇ ਪਦਾਰਥਾਂ ਦੀ ਸਪਲਾਈ ਰੁਕਣ ਦਾ ਨਾਂ ਨਹੀਂ ਲੈ ਰਹੀ। ਤਾਜ਼ਾ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਨੇ ਸੀ. ਆਰ. ਪੀ. ਐੱਫ਼. ਦੇ ਇਕ ਕਾਂਸਟੇਬਲ ਨੂੰ ਜੇਲ੍ਹ ਅੰਦਰ ਨਸ਼ਾ ਲਿਜਾਂਦਿਆਂ ਰੰਗੇ ਹੱਥੀਂ ਕਾਬੂ ਕਰ ਕੇ ਉਸ ਕੋਲੋਂ ਤੰਬਾਕੂ ਅਤੇ ਅਫ਼ੀਮ ਬਰਾਮਦ ਕੀਤੀ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਅਨੂ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੀ. ਆਰ. ਪੀ. ਐੱਫ਼. ਦਾ ਕਾਂਸਟੇਬਲ ਰਜਿੰਦਰ ਸਿੰਘ ਵਾਸੀ ਡੱਬਵਾਲੀ, ਜੋ ਜੇਲ੍ਹ ਦੀ ਸੁਰੱਖਿਆ ਵਿਚ ਤਾਇਨਾਤ ਹੈ, ਕੈਦੀਆਂ ਨੂੰ ਨਸ਼ਾ ਸਪਲਾਈ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਜਦੋਂ ਉਕਤ ਕਾਂਸਟੇਬਲ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 23.99 ਗ੍ਰਾਮ ਅਫ਼ੀਮ, 158 ਗ੍ਰਾਮ ਤੰਬਾਕੂ , 1 ਪੈਕੇਟ ਸਿਗਰੇਟ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਕਾਂਸਟੇਬਲ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਬਠਿੰਡਾ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ, ਮੁਲਜ਼ਮ ਗ੍ਰਿਫ਼ਤਾਰ
NEXT STORY