ਚੰਡੀਗੜ੍ਹ : ਸੰਗਰੂਰ ਦੇ ਪਿੰਡ ਸ਼ੇਰੋਂ 'ਚ ਮੋਹਨਜੀਤ ਸਿੰਘ ਸ਼ੇਰੋਂ ਦੀ ਕਥਿਤ ਕੁੱਟਮਾਰ ਦੇ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਹਾਈਕੋਰਟ 'ਚ ਇਸ ਮਾਮਲੇ ਸਬੰਧੀ ਇਕ ਵਿਸਥਾਰ ਪੂਰਵਕ ਹਲਫ਼ਨਾਮਾ ਦਾਇਰ ਕੀਤਾ ਗਿਆ। ਇਸ ਹਲਫ਼ਨਾਮੇ 'ਚ ਦੱਸਿਆ ਗਿਆ ਕਿ 2 ਸਤੰਬਰ ਨੂੰ ਸ਼ੇਰੋਂ ਵਿਖੇ ਇਕ ਸਰਕਾਰੀ ਪ੍ਰੋਗਰਾਮ ਦੌਰਾਨ ਮੋਹਨਜੀਤ ਸ਼ੇਰੋਂ ਨੇ ਕਾਲਾ ਕੱਪੜਾ ਲਹਿਰਾਇਆ ਸੀ ਅਤੇ ਨਾਅਰੇਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ 'ਚ ਲਿਆ।
ਇਹ ਵੀ ਪੜ੍ਹੋ : ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ
ਪੁਲਸ ਮੁਤਾਬਕ ਸ਼ੱਕ ਦੇ ਆਧਾਰ 'ਤੇ ਕੀਤੇ ਗਏ ਡੋਪ ਟੈਸਟ 'ਚ ਮੋਹਨਜੀਤ ਪਾਜ਼ੇਟਿਵ ਪਾਇਆ ਗਿਆ। ਪੁਲਸ ਨੇ ਇਹ ਵੀ ਦਾਅਵਾ ਕੀਤਾ ਕਿ ਮੈਡੀਕਲ ਰਿਪੋਰਟ 'ਚ ਉਸ ਦੇ ਸੱਟਾਂ ਖ਼ੁਦ ਲੱਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
ਦਰਅਸਲ ਮੋਹਨਜੀਤ ਸ਼ੇਰੋਂ ਦੇ ਪਿਤਾ ਗੁਰਮੇਲ ਸਿੰਘ ਵਲੋਂ ਇਕ ਪਟੀਸ਼ਨ ਹਾਈਕੋਰਟ 'ਚ ਦਾਇਰ ਕੀਤੀ ਸੀ, ਜਿਸ 'ਤੇ ਅੱਜ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 23 ਸਤੰਬਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਇਸ ਮਾਮਲੇ 'ਚ 4 ਪੁਲਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਇਸ ਤੋਂ ਇਲਾਵਾ ਜਾਂਚ ਲਈ ਤਿੰਨ ਮੈਂਬਰੀ ਫੈਕਟ ਫਾਈਂਡਿੰਗ ਕਮੇਟੀ ਵੀ ਬਣਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ, ਮੁੰਡੇ-ਕੁੜੀਆਂ ਨਾਲ ਹੁੰਦੈ ਗਾ
NEXT STORY