ਚੰਡੀਗੜ੍ਹ (ਰਾਜਿੰਦਰ) : ਦੇਸ਼ ਭਰ ਵਿਚ ਕੋਰੋਨਾ ਦੇ ਕੇਸ ਲਗਾਤਾਰ ਘੱਟ ਹੋਣ ਕਾਰਨ ਸਾਰੇ ਸੂਬਿਆਂ ਵਿਚ ਹੁਣ ਟਰਾਂਸਪੋਰਟ ਪਹਿਲਾਂ ਦੀ ਤਰ੍ਹਾਂ ਸ਼ੁਰੂ ਹੋ ਰਹੀ ਹੈ। ਇਸ ਕੜੀ ਵਿਚ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਨੇ ਵੀਰਵਾਰ ਤੋਂ ਹਿਮਾਚਲ ਪ੍ਰਦੇਸ਼ ਦੇ ਸਾਰੇ ਰੂਟਾਂ ’ਤੇ ਆਪਣੀ ਬੱਸ ਸੇਵਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਲਈ ਵੀ ਹੁਣ ਪਹਿਲਾਂ ਦੀ ਤਰ੍ਹਾਂ ਬੱਸਾਂ ਚੱਲਣਗੀਆਂ। ਟਰਾਂਸਪੋਰਟ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਸ਼ਹਿਰ ਵਿਚ ਕੋਰੋਨਾ ਦੇ ਮਾਮਲੇ ਬੇਹੱਦ ਘੱਟ ਹੋ ਗਏ ਹਨ। ਇਸ ਲਈ ਹੁਣ ਲੰਬੇ ਰੂਟ ਦੀਆਂ ਬੱਸਾਂ, ਜੋ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਬੰਦ ਰੱਖੀਆਂ ਗਈਆਂ ਸਨ, ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਰੂਟਾਂ ’ਤੇ ਬੀਤੇ ਦਿਨੀਂ ਹੀ ਸਾਰੇ ਰੂਟਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਹੁਣ ਇੱਥੇ ਵੀ ਬੱਸਾਂ ਦੀ ਗਿਣਤੀ ਵਧਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਰਾਹੁਲ ਨੇ 'ਸਿੱਧੂ' ਨੂੰ ਦਿੱਤਾ ਇਹ ਫ਼ਾਰਮੂਲਾ
ਸ਼ਿਮਲਾ, ਹਮੀਰਪੁਰ, ਤਲਵਾੜਾ ਅਤੇ ਸੁਜਾਨਪੁਰ ਲਈ ਚੱਲਣਗੀਆਂ ਬੱਸਾਂ
ਵੀਰਵਾਰ ਤੋਂ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਹਮੀਰਪੁਰ, ਤਲਵਾੜਾ ਅਤੇ ਸੁਜਾਨਪੁਰ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਹ ਬੱਸਾਂ ਸਵੇਰੇ ਜਾਣਗੀਆਂ ਅਤੇ ਸ਼ਾਮ ਨੂੰ ਵਾਪਸ ਆਉਣਗੀਆਂ। ਸਵਾਰੀਆਂ ਦੀ ਗਿਣਤੀ ਦੇਖਣ ਤੋਂ ਬਾਅਦ ਹੀ ਰਾਤ ਨੂੰ ਇਨ੍ਹਾਂ ਰੂਟਾਂ ’ਤੇ ਬੱਸਾਂ ਚਲਾਉਣ ਦਾ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਲੈਕ ਆਊਟ', 9 ਸਾਲ ਬਾਅਦ ਲੱਗੇ ਅਣ-ਐਲਾਨੇ ਅਮਰਜੈਂਸੀ 'ਬਿਜਲੀ ਕੱਟ'
ਹਿਮਾਚਲ ਲਈ 11 ਬੱਸਾਂ ਡਿਪੂ ਨੰਬਰ-1 ਤੋਂ ਰੋਜ਼ਾਨਾ ਜਾਣਗੀਆਂ
ਸਾਰੀਆਂ ਬੱਸਾਂ ਨੂੰ 10 ਮਈ ਤੋਂ ਬੰਦ ਰੱਖਿਆ ਗਿਆ ਸੀ। ਹਾਲਾਂਕਿ ਅਜੇ ਉੱਤਰਾਖੰਡ ਲਈ ਬੱਸ ਸੇਵਾ ਸ਼ੁਰੂ ਨਹੀਂ ਕੀਤੀ ਜਾ ਰਹੀ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉੱਤਰਾਖੰਡ ਸਰਕਾਰ ਵੱਲੋਂ ਬੱਸਾਂ ਚਲਾਉਣ ਲਈ ਹਰੀ ਝੰਡੀ ਨਹੀਂ ਦਿੱਤੀ ਗਈ ਹੈ। ਉੱਥੋਂ ਮਨਜ਼ੂਰੀ ਆਉਣ ਤੋਂ ਬਾਅਦ ਹੀ ਉਹ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ਲਈ ਆਪਣੀ ਬੱਸ ਸੇਵਾ ਸ਼ੁਰੂ ਕਰ ਦੇਣਗੇ।
ਇਹ ਵੀ ਪੜ੍ਹੋ : ਅੱਗ ਵਰ੍ਹਾਉਂਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਵਿਸ਼ੇਸ਼ ਬੁਲੇਟਿਨ ਜਾਰੀ
ਅਪ੍ਰੈਲ ਤੋਂ ਬੰਦ ਦਾ ਸਿਲਸਿਲਾ ਹੋਇਆ ਸੀ ਸ਼ੁਰੂ
ਕੋਰੋਨਾ ਦੀ ਦੂਜੀ ਲਹਿਰ ਆਉਣ ਤੋਂ ਬਾਅਦ ਅਪ੍ਰੈਲ ਵਿਚ ਪ੍ਰਸ਼ਾਸਨ ਨੇ ਸ਼ਹਿਰ ਵਿਚ ਰਾਤ ਦਾ ਕਰਫਿਊ ਲਾ ਦਿੱਤਾ। ਇਸ ਤੋਂ ਬਾਅਦ ਵਿਭਾਗ ਨੂੰ ਸਵਾਰੀਆਂ ਨਾ ਮਿਲੀਆਂ ਤਾਂ ਸਭ ਤੋਂ ਪਹਿਲਾਂ ਹੁਕਮ ਜਾਰੀ ਕਰ ਕੇ ਰਾਤ ਸਮੇਂ ਪੰਜਾਬ ਜਾਣ ਵਾਲੀਆਂ ਸਾਰੀਆਂ ਬੱਸਾਂ ਨੂੰ ਬੰਦ ਕਰ ਦਿੱਤਾ। ਇਸ ਤੋਂ ਬਾਅਦ ਹੌਲੀ-ਹੌਲੀ ਕੁੱਝ ਰੂਟਾਂ ’ਤੇ ਵੀ ਬੱਸਾਂ ਨੂੰ ਬੰਦ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਵਿਚ ਮਿੰਨੀ ਲਾਕਡਾਊਨ ਲਾ ਦਿੱਤਾ, ਜਿਸ ਕਾਰਨ ਸੀ. ਟੀ. ਯੂ. ਨੂੰ ਆਪਣੀਆਂ ਸੇਵਾਵਾਂ ਬੰਦ ਕਰਨੀਆਂ ਪਈਆਂ। ਹਾਲਾਂਕਿ ਹੁਣ ਅਨਲਾਕ ਦਾ ਦੌਰ ਸ਼ੁਰੂ ਹੋ ਗਿਆ ਹੈ।
ਹਟਾਈ ਜਾ ਸਕਦੀ ਹੈ 50 ਫ਼ੀਸਦੀ ਸਵਾਰੀਆਂ ਦੀ ਸ਼ਰਤ
ਇਸ ਤੋਂ ਇਲਾਵਾ ਹੁਣ ਬੱਸਾਂ ਵਿਚ 50 ਫ਼ੀਸਦੀ ਸਵਾਰੀਆਂ ਦੀ ਸ਼ਰਤ ਨੂੰ ਵੀ ਹਟਾਇਆ ਜਾ ਸਕਦਾ ਹੈ ਕਿਉਂਕਿ ਕਈ ਸੂਬਿਆਂ ਨੇ ਪੂਰੀ ਸਮਰੱਥਾ ਨਾਲ ਬੱਸਾਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹੀ ਕਾਰਣ ਹੈ ਕਿ ਯੂ. ਟੀ. ਪ੍ਰਸ਼ਾਸਨ ਵੀ ਇਸ ਸਬੰਧੀ ਹੁਕਮ ਜਾਰੀ ਕਰ ਸਕਦਾ ਹੈ। ਘੱਟ ਸਵਾਰੀਆਂ ਦੀ ਸ਼ਰਤ ਕਾਰਨ ਲੋਕਾਂ ਨੂੰ ਬੱਸਾਂ ਲਈ ਕਾਫ਼ੀ ਇੰਤਜ਼ਾਰ ਕਰਨਾ ਪੈਂਦਾ ਹੈ। ਇਹੀ ਕਾਰਨ ਹੈ ਕਿ ਸਵਾਰੀਆਂ ਦੀ ਗਿਣਤੀ ਵਧਾਉਣ ਸਬੰਧੀ ਲੋਕ ਵੀ ਮੰਗ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਪੂਰਥਲਾ: ਲੁੱਟ ਦੀ ਸਾਜ਼ਿਸ਼ ਤਿਆਰ ਕਰ ਰਹੇ 4 ਗ੍ਰਿਫ਼ਤਾਰ, 10 ਪਿਸਤੌਲਾਂ ਤੇ 1 ਰਾਈਫਲ ਬਰਾਮਦ
NEXT STORY