ਚੰਡੀਗੜ੍ਹ (ਪ੍ਰੀਕਸ਼ਿਤ) : ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਕਾਰਨ ਸੀ. ਟੀ. ਯੂ. ਨੇ ਬੱਸ ਸੇਵਾ ਆਰਜ਼ੀ ਤੌਰ ’ਤੇ ਬੰਦ ਕਰ ਦਿੱਤੀ ਸੀ। ਹੁਣ ਸਥਿਤੀ ਆਮ ਹੋਣ ਤੋਂ ਬਾਅਦ ਚੰਡੀਗੜ੍ਹ ਤੋਂ ਜੰਮੂ-ਕਟੜਾ ਰੂਟ ਲਈ ਸੀ. ਟੀ. ਯੂ. ਬੱਸ ਸੇਵਾ ਫਿਰ ਬਹਾਲ ਕਰ ਦਿੱਤੀ ਹੈ। ਸੇਵਾ ਐਤਵਾਰ ਸ਼ਾਮ ਤੋਂ ਸ਼ੁਰੂ ਹੋ ਗਈ ਹੈ। ਸੀ. ਟੀ. ਯੂ. ਅਧਿਕਾਰੀਆਂ ਮੁਤਾਬਕ ਚੰਡੀਗੜ੍ਹ ਤੋਂ ਜੰਮੂ-ਕਟੜਾ ਲਈ ਰੋਜ਼ਾਨਾ ਚਾਰ ਬੱਸਾਂ ਚਲਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕਲਯੁਗੀ ਪੁੱਤ ਨੇ ਕਤਲ ਕਰ 'ਤਾ ਚੋਣਾਂ ਲੜ ਚੁੱਕਾ ਪਿਓ
ਇਹ ਬੱਸਾਂ ਪਹਿਲਾਂ ਵਾਂਗ ਨਿਰਾਧਾਰਤ ਸਮੇਂ ’ਤੇ ਚੱਲਣਗੀਆਂ ਤੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਅਫ਼ਸਰਾਂ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰ ਕੇ ਸੇਵਾ ਨੂੰ ਆਰਜ਼ੀ ਤੌਰ ’ਤੇ ਰੋਕਿਆ ਗਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ’ਚ ਹਨ।
ਇਹ ਵੀ ਪੜ੍ਹੋ : ਪਾਣੀ ਦੇ ਮੁੱਦੇ 'ਤੇ ਐਕਸ਼ਨ 'ਚ ਪੰਜਾਬ ਸਰਕਾਰ, BBMB ਖ਼ਿਲਾਫ਼ ਪੁੱਜੀ ਹਾਈਕੋਰਟ
ਸੀ. ਟੀ. ਯੂ. ਅਧਿਕਾਰੀ ਨੇ ਦੱਸਿਆ ਕਿ ਬੱਸ ਸੇਵਾਵਾਂ ਰੋਕਣ ਦਾ ਫ਼ੈਸਲਾ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਦੇ ਉਪਾਅ ਵਜੋਂ ਲਿਆ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਕੇ 'ਤੇ ਖੜ੍ਹੀ ਪੰਜਾਬ ਪੁਲਸ 'ਤੇ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ
NEXT STORY