ਮੋਹਾਲੀ (ਬਿਊਰੋ) : ਘੜੂੰਆਂ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦਾਲ 'ਚ ਮਰਿਆ ਹੋਇਆ ਚੂਹਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਮੁੰਡਿਆਂ ਦੇ ਹੋਸਟਲ ਦੀ ਦੱਸੀ ਜਾ ਰਹੀ ਹੈ।
ਇਸ ਦੇ ਨਾਲ ਹੀ ਯੂਨੀਵਰਸਿਟੀ ਪ੍ਰਬੰਧਨ ਅਜਿਹੇ ਕਿਸੇ ਵੀ ਮਾਮਲੇ ਦੀ ਜਾਣਕਾਰੀ ਤੋਂ ਇਨਕਾਰ ਕਰ ਰਿਹਾ ਹੈ। ਇਹ ਵੀਡੀਓ ਐਤਵਾਰ ਨੂੰ ਦੁਪਹਿਰ ਦੇ ਖਾਣੇ ਦਾ ਦੱਸਿਆ ਜਾ ਰਿਹਾ ਹੈ, ਜਦੋਂ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀਆਂ ਨੂੰ ਖਾਣਾ ਦਿੱਤਾ ਜਾ ਰਿਹਾ ਸੀ। ਇਸ ਵੀਡੀਓ ਨੂੰ ਵਿਸ਼ਵ ਸਿਹਤ ਸੰਗਠਨ ਅਤੇ ਭਾਰਤੀ ਸਿਹਤ ਸੇਵਾ ਦੇ ਨਾਲ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ ਹੈ।
ਲੁਧਿਆਣਾ ਜ਼ਿਲ੍ਹੇ 'ਚ 2 ਦਿਨਾਂ ਅੰਦਰ ਡੇਂਗੂ ਦੇ 157 ਮਰੀਜ਼ ਆਏ ਸਾਹਮਣੇ, 49 ਦੀ ਪੁਸ਼ਟੀ
NEXT STORY