ਬਠਿੰਡਾ (ਵਿਜੇ ਵਰਮਾ) : ਕੋਰੋਨਾ ਕਾਰਣ ਲੱਗੇ ਵੀਕਐਂਡ ਦੇ ਕਰਫਿਊ ਦੌਰਾਨ ਬਠਿੰਡਾ 'ਚ ਯੂਥ ਅਕਾਲੀ ਦਲ ਦੇ ਨੇਤਾ ਸੁਖਨ ਸੰਧੂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੰਧੂ ਦੀ ਲਾਸ਼ ਬੀਤੀ ਰਾਤ ਲਗਭਗ 11 ਵਜੇ ਪੋਖਰ ਮਲ ਕੰਟੀਨ ਸਾਹਮਣੇ ਪਾਣੀ ਦੀਆਂ ਡਿੱਗੀਆਂ ਕੋਲ ਝਾੜੀਆਂ 'ਚ ਪਈ ਮਿਲੀ। ਸੰਧੂ ਦੀ ਮੌਤ ਸਿਰ ਵਿਚ ਗੋਲ਼ੀ ਲੱਗਣ ਕਾਰਣ ਹੋਈ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਐਕਟਿਵਾ ਲਾਸ਼ ਤੋਂ ਕੁਝ ਦੂਰੀ 'ਤੇ ਬਰਾਮਦ ਹੋਈ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਗੁਰਜੀਤ ਸਿੰਘ ਰੋਮਾਣਾ ਅਤੇ ਥਾਣਾ ਕੈਥਲ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ 'ਚ ਸਕੀਆਂ ਭੈਣਾਂ ਦੀ ਮੌਤ, ਤਸਵੀਰਾਂ ਦੇਖ ਨਿਕਲ ਆਵੇਗਾ ਤ੍ਰਾਹ
ਸੁਖਨ ਸੰਧੂ ਯੂਥ ਅਕਾਲੀ ਦਲ ਦੀ ਪ੍ਰਧਾਨਗੀ ਦਾ ਵੀ ਵੱਡਾ ਦਾਅਵੇਦਾਰ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸੰਧੂ ਨੇ ਕਿਸੇ ਦੇ ਪੈਸੇ ਦੇਣੇ ਸਨ, ਜਿਸ ਦੇ ਚੱਲਦੇ ਕਿਸੇ ਦਾ ਫ਼ੋਨ ਆਇਆ ਸੀ ਅਤੇ ਉਹ 90 ਹਜ਼ਾਰ ਰੁਪਏ ਲੈ ਕੇ ਘਰੋਂ ਚਲਾ ਗਿਆ। ਜਿਸ ਦਾ ਬਾਅਦ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰ ਮ੍ਰਿਤਕ ਦੇ 90 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਜਦਕਿ ਮ੍ਰਿਤਕ ਦੇ ਗਲੇ ਵਿਚ ਪਾਈ ਹੋਈ ਸੋਨੇ ਦੀ ਚੈਨ ਅਤੇ ਆਈ ਫੋਨ ਉਥੇ ਹੀ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡਾ ਹਾਦਸਾ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਇਕਲੌਤਾ ਪੁੱਤ (ਤਸਵੀਰਾਂ)
ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਮ੍ਰਿਤਕ ਦਾ ਆਈ ਫੋਨ ਵੀ ਫੇਸ ਲੋਕ ਹੈ ਜਿਸ ਨੂੰ ਪੁਲਸ ਵਲੋਂ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰ ਸੁਖਨ ਨੂੰ ਕਿਸ ਦੀ ਕਾਲ ਆਈ ਸੀ।
ਇਹ ਵੀ ਪੜ੍ਹੋ : ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਮੁੜ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
NEXT STORY