ਜਲਾਲਾਬਾਦ (ਜਤਿੰਦਰ, ਨਿਖੰਜ) : ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ 1 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਗੈਰ-ਜ਼ਰੂਰੀ ਗਤੀਵਿਧੀਆਂ ਦੀ ਆਵਾਜਾਈ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਕਿ ਇੰਡਸਟਰੀਆਂ 'ਚ ਮਲਟੀਪਲ ਸ਼ਿਫਟ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ, ਨੈਸ਼ਨਲ ਅਤੇ ਸਟੇਟ ਹਾਈਵੇਅ 'ਤੇ ਵਿਅਕਤੀਆਂ ਅਤੇ ਸਮਾਨ ਦੀ ਆਵਾਜਾਈ, ਸਮਾਨ ਦੀ ਲੋਡਿੰਗ ਤੇ ਅਣਲੋਡਿੰਗ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਹੋਟਲ, ਪ੍ਰਾਹੁਣਚਾਰੀ ਸੇਵਾਵਾਂ, ਰੈਸਟੋਰੈਂਟ ਤੇ ਮੈਰਿਜ ਪੈਲੇਸ, ਸ਼ੋਪਿੰਗ ਮਾਲਸ, ਮਲਟੀਪਲੈਕਸ ਸਮੇਤ ਰੈਸਟੋਰੈਂਟ ਤੇ ਹੋਟਲ ਰਾਤ 9:30 ਵਜੇ ਤੱਕ ਬੰਦ ਕਰਨਾ ਯਕੀਨੀ ਬਣਾਉਣਗੇ। ਸੰਧੂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਘੱਟੋ-ਘੱਟ 6 ਫੁੱਟ ਦੀ ਦੂਰੀ ਜ਼ਰੂਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਕੰਮ ਕਰਨ ਵਾਲਿਆਂ 'ਤੇ ਮਾਸਕ ਦੀ ਵਰਤੋਂ ਲਾਜ਼ਮੀ, ਥੁੱਕਣ 'ਤੇ ਮਨਾਹੀ ਅਤੇ ਹੱਥਾਂ ਨੂੰ ਵਾਰ-ਵਾਰ ਧੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਵਾਲੇ ਅਤੇ ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਲਈ ਜੁਰਮਾਨਾ 500 ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਦਾਇਤਾਂ ਤੇ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ ਸੈਕਸ਼ਨ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਤਹਿਤ ਬਣਦੀ ਕਾਰਵਾਈ ਆਰੰਭੀ ਜਾਵੇਗੀ।
ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੀ.ਸੀ.ਟੀ.ਵੀ. ਕੈਮਰਾ ਦੇਖ ਉੱਡੇ ਹੋਸ਼
NEXT STORY