ਜਲੰਧਰ : ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਪੂਰੀ ਤਰ੍ਹਾਂ ਲਾਕ ਡਾਊਨ ਹੈ, ਜਿਸ ਕਾਰਨ ਜਿੱਥੇ ਸੜਕਾਂ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ, ਉਥੇ ਹੀ ਕਾਰਖਾਨਿਆਂ, ਫੈਕਟਰੀਆਂ ਅਤੇ ਹਰ ਤਰ੍ਹਾਂ ਦੀਆਂ ਉਦਯੋਗਿਕ ਇਕਾਈਆਂ ਨੂੰ ਬੰਦ ਕਰਨ ਕਰਕੇ ਪ੍ਰਦੂਸ਼ਣ ਹੌਲੀ-ਹੌਲੀ ਖਤਮ ਹੋ ਰਿਹਾ ਹੈ। ਇਸ ਦਾ ਅਸਰ ਦੇਸ਼ ਦੇ ਕਈ ਸੂਬਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਮੁਸੀਬਤ ’ਚ ਗਰੀਬਾਂ ਦੀ ਮਦਦ ਲਈ ਅੱਗੇ ਆਇਆ ਡੇਰਾ ਬਿਆਸ, 97 ਪਿੰਡਾਂ ’ਚ ਕੀਤੀ ਜਾ ਰਹੀ ਇਹ ਸੇਵਾ
![PunjabKesari](https://static.jagbani.com/multimedia/13_35_291295769jal4-ll.jpg)
ਪ੍ਰਦੂਸ਼ਣ ਘਟਣ ਕਾਰਨ ਜਲੰਧਰ ਵਿਚ 200-250 ਕਿਲੋਮੀਟਰ ਦੂਰ ਹਿਮਾਚਲ ਦੇ ਅਸਮਾਨ ਛੂੰਹਦੇ ਬਰਫ ਨਾਲ ਲੱਦੇ ਪਹਾੜ ਵੀ ਨਜ਼ਰ ਆਉਣ ਲੱਗੇ ਹਨ। ਇਹ ਬਰਫ ਨਾਲ ਲੱਦੇ ਪਹਾੜ ਸ਼ਿਵਾਲਿਕ ਅਤੇ ਹਿਮਾਲਿਆ ਪਰਬਤ ਦੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕੋਰੋਨਾ ਮੁਸੀਬਤ ’ਚ ਲੋਕਾਂ ਦੀ ਮਦਦ ਲਈ ਅੱਗੇ ਆਏ ਚੀਮਾ ਤੇ ਬਲਬੀਰ, ਮੁੜ ਬਣੇ ਡਾਕਟਰ
![PunjabKesari](https://static.jagbani.com/multimedia/13_35_297546316jal8-ll.jpg)
ਬਰਫ ਨਾਲ ਲੱਦੇ ਪਹਾੜ ਨਜ਼ਰ ਆਉਣ ਦਾ ਨਜ਼ਾਰਾ ਸਿਰਫ ਜਲੰਧਰ ’ਚ ਹੀ ਨਹੀਂ ਨਜ਼ਰ ਆ ਰਿਹਾ ਸਗੋਂ ਕਪੂਰਥਲਾ, ਲੁਧਿਆਣਾ, ਮੋਹਾਲੀ ਅਤੇ ਚੰਡੀਗੜ੍ਹ ਤੋਂ ਇਲਾਵਾ ਪੰਜਾਬ ’ਚ ਹੋਰ ਵੀ ਕਈ ਥਾਵਾਂ ’ਤੇ ਇਹ ਨਜ਼ਰਾ ਸਾਫ ਦੇਖਣ ਨੂੰ ਮਿਲ ਰਿਹਾ ਹੈ। ਚੀਨ ਤੋਂ ਸ਼ੁਰੂ ਹੋਈ ਇਸ ਮਹਾਮਾਰੀ ਨੇ ਭਾਵੇਂ ਮਨੁੱਖ ਨੂੰ ਘਰਾਂ ਵਿਚ ਕੈਦ ਕਰ ਦਿੱਤਾ ਹੈ ਪਰ ਕੁਦਰਤ ਅਤੇ ਪੰਛੀ ਸਾਫ ਵਾਤਾਵਰਣ ਦਾ ਪੂਰਾ ਅਨੰਦ ਮਾਣ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, 14 ਦਿਨਾਂ ਤੋਂ ਬਾਅਦ ਵੀ ਜਾਰੀ ਰਹੇਗਾ 'ਕਰਫਿਊ'
![PunjabKesari](https://static.jagbani.com/multimedia/13_35_295671096jal7-ll.jpg)
ਲੋਕ ਘਰਾਂ ਦੀਆਂ ਛੱਤਾਂ ’ਤੇ ਚੜ੍ਹ ਕੇ ਜਿੱਥੇ ਪਹਾੜਾਂ ਦੀਆਂ ਤਸਵੀਰਾਂ ਖਿੱਚ ਰਹੇ ਹਨ, ਉਥੇ ਹੀ ਸੋਸ਼ਲ ਮੀਡੀਆ ’ਤੇ ਇਹ ਨਜ਼ਾਰਾ ਖੂਬ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ : ਸ੍ਰੀ ਹਜ਼ੂਰ ਸਾਹਿਬ ’ਚ ਫਸੇ ਸ਼ਰਧਾਲੂਆਂ ਦੀ ਮਦਦ ਲਈ ਅੱਗੇ ਆਏ ਡਿੰਪਾ, ਮੋਦੀ ਨੂੰ ਲਿਖੀ ਚਿੱਠੀ
![PunjabKesari](https://static.jagbani.com/multimedia/2020_4image_13_34_559575683jal9-ll.jpg)
ਪੰਜਾਬ ’ਚ ਅਣਮਿੱਥੇ ਸਮੇਂ ਲਈ ਕਰਫਿਊ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਪੂਰਾ ਭਾਰਤ 21 ਦਿਨਾਂ ਲਈ ਲਾਕ ਡਾਊਨ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 48 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਇਸ ਨਾਲ 5 ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਕਰਫਿਊ ਦੌਰਾਨ ਪੈਨਸ਼ਨਧਾਰਕਾਂ ਲਈ ਚੰਗੀ ਖਬਰ, ਕੈਪਟਨ ਨੇ ਕੀਤਾ ਵੱਡਾ ਐਲਾਨ
![PunjabKesari](https://static.jagbani.com/multimedia/13_35_286765522jal 2-ll.jpg)
ਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਕਾਰਨ 53000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 10 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਦੁਨੀਆ ਭਰ ਵਿਚ ਕੋਵਿਡ-19 ਕਾਰਨ ਇਲਾਜ ਅਧੀਨ 2 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ।
![PunjabKesari](https://static.jagbani.com/multimedia/13_35_288327002jal 3-ll.jpg)
![PunjabKesari](https://static.jagbani.com/multimedia/13_35_292389824jal5-ll.jpg)
ਪੁਲਸ ਨੇ ਲੋਕਾਂ ਨੂੰ ਸਿਖਾਇਆ 'ਸੋਸ਼ਲ ਡਿਸਟੈਂਸਿੰਗ' ਦਾ ਮਤਲਬ
NEXT STORY