ਮੋਹਾਲੀ (ਰਾਣਾ) : ਕੋਰੋਨਾ ਵਾਇਰਸ ਦੇ ਕਹਿਰ ਦੇ ਚੱਲਦਿਆਂ ਪੰਜਾਬ 'ਚ ਲਾਏ ਗਏ ਕਰਫਿਊ ਦੌਰਾਨ ਮੋਹਾਲੀ ਸ਼ਹਿਰ ਦੇ ਲੋਕਾਂ ਨੂੰ ਥੋੜ੍ਹਾ ਸਮਾਂ ਢਿੱਲ ਦੇਣ ਦਾ ਫੈਸਲਾ ਪ੍ਰਸ਼ਾਸਨ ਵਲੋਂ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਸ਼ਾਮ 4 ਵਜੇ ਤੋਂ ਲੈ ਕੇ 6 ਵਜੇ ਤੱਕ ਲੋਕਾਂ ਨੂੰ ਜ਼ਰੂਰੀ ਸਮਾਨ ਖਰੀਦਣ ਦੀ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਬੁੱਧਵਾਰ ਤੋਂ ਸਵੇਰੇ 6 ਵਜੇ ਤੋਂ ਲੈ ਕੇ 9 ਵਜੇ ਤੱਕ ਲੋਕਾਂ ਨੂੰ ਢਿੱਲ ਦਿੱਤੀ ਜਾਵੇਗੀ,ਜਿਸ ਦੌਰਾਨ ਪਰਿਵਾਰ ਦਾ ਇਕ ਮੈਂਬਰ ਬਾਹਰ ਜਾ ਕੇ ਜ਼ਰੂਰੀ ਸਮਾਨ ਜਿਵੇਂ ਕਿ ਦਵਾਈਆਂ, ਦੁੱਧ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਬਾਹਰੋਂ ਲਿਆ ਸਕਦਾ ਹੈ। ਇਸ ਦੌਰਾਨ ਮੈਡੀਕਲ ਦੁਕਾਨਾਂ ਵੀ ਆਮ ਦੀ ਤਰ੍ਹਾਂ ਖੁੱਲ੍ਹੀਆਂ ਰਹਿਣਗੀਆਂ। ਪ੍ਰਸ਼ਾਸਨ ਵਲੋਂ ਇਹ ਵੀ ਐਲਾਨ ਕੀਤਾ ਗਿਆ ਕਰਫਿਊ ਦੌਰਾਨ ਜਿਹੜਾ ਵੀ ਵਿਅਕਤੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨੂੰ ਮੋਹਾਲੀ ਦੇ ਕ੍ਰਿਕਟ ਸਟੇਡੀਅਮ 'ਚ' ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਜ਼ਿਲਾ ਜਲੰਧਰ 'ਚ' 3 ਮਰੀਜ਼ ਪਾਜ਼ੇਟਿਵ
ਪੁਲਸ ਪੂਰੀ ਤਰ੍ਹਾਂ ਸਖਤ
ਕਰਫਿਊ ਲੱਗਣ ਤੋਂ ਬਾਅਦ ਸੂਬੇ ਦੀ ਪੁਲਸ ਪੂਰੀ ਤਰ੍ਹਾਂ ਸਖਤੀ ਵਰਤ ਰਹੀ ਹੈ। ਕਰਫਿਊ ਲੱਗਣ ਦੇ ਬਾਵਜੂਦ ਵੀ ਜਿਹੜੇ ਲੋਕ ਬਿਨਾਂ ਕਿਸੇ ਵਜ੍ਹਾ ਤੋਂ ਘਰੋਂ ਨਿਕਲ ਰਹੇ ਹਨ, ਉਨ੍ਹਾਂ ਨੂੰ ਪੁਲਸ ਸਖਤੀ ਨਾਲ ਰਸਤਿਆਂ 'ਚੋਂ ਆਪਣੇ ਘਰਾਂ 'ਚ ਵਾਪਸ ਭੇਜ ਰਹੀ ਹੈ।
ਕਰਫਿਊ ਦੀ ਪਾਲਣਾ ਨਾ ਕਰਨ 'ਤੇ' 4 ਦੁਕਾਨਦਾਰਾਂ ਖਿਲਾਫ ਕੇਸ ਦਰਜ
ਪੂਰੀ ਦੁਨੀਆਂ 'ਚ ਹਾਹਾਕਾਰ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ 'ਚ ਕਰਫਿਊ ਲਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਕਈ ਸ਼ਹਿਰਾਂ 'ਚ ਲੋਕਾਂ ਨੂੰ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਦਿਖਾਈ ਨਹੀਂ ਦੇ ਰਹੇ ਹਨ ਅਤੇ ਸੜਕਾਂ 'ਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ। ਮੋਹਾਲੀ ਦੇ ਫੇਜ਼-9 'ਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ, ਜਿਸ ਤੋਂ ਬਾਅਦ ਪੁਲਸ ਵਲੋਂ ਜ਼ਬਰਦਸਤੀ ਇਨ੍ਹਾਂ ਲੋਕਾਂ ਨੂੰ ਘਰਾਂ ਅੰਦਰ ਵਾੜਿਆ ਗਿਆ। ਇਸ ਦੇ ਨਾਲ ਹੀ ਕਈ ਦੁਕਾਨਦਾਰ ਅਜਿਹੇ ਵੀ ਸਨ, ਜਿਨ੍ਹਾਂ ਵਲੋਂ ਕਰਫਿਊ ਦੌਰਾਨ ਵੀ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਗਈਆਂ। ਇਨ੍ਹਾਂ ਦੁਕਾਨਾਂ ਨੂੰ ਵੀ ਪੁਲਸ ਨੇ ਜ਼ਬਰਦਸਤੀ ਬੰਦ ਕਰਵਾਇਆ। 4 ਦੁਕਾਨਦਾਰਾਂ ਖਿਲਾਫ ਮਟੌਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਕਹਿਰ : 'ਪੰਜਾਬ ਕੋਲ ਹੁਣ ਦਿੱਲੀ ਲਈ ਫਰਿਆਦਾਂ ਰਹਿ ਗਈਆਂ ਨੇ...।'
ਵੱਡੀ ਖਬਰ : ਅੰਮ੍ਰਿਤਸਰ 'ਚ ਕਰਫਿਊ ਤੋੜਨ 'ਤੇ 18 ਖਿਲਾਫ ਐੱਫ. ਆਈ. ਆਰ. ਦਰਜ
NEXT STORY