ਤਰਨਤਾਰਨ (ਰਮਨ) - ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਦੇ ਮੌਜੂਦਾ ‘ਆਪ’ ਸਰਪੰਚ ਨੂੰ ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਮੰਗਲਵਾਰ ਤੜਕਸਾਰ ਘਰ ਤੋਂ 18 ਕਿਲੋ ਹੈਰੋਇਨ ਸਣੇ ਹਿਰਾਸਤ ’ਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਸਬੰਧ ’ਚ ਸਬੰਧਤ ਏਜੰਸੀ ਵੱਲੋਂ ਥਾਣਾ ਅੰਮ੍ਰਿਤਸਰ ਵਿਖੇ ਮੁੱਕਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਵਿਖੇ ਮੰਗਲਵਾਰ ਤੜਕਸਾਰ ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ ਦੀ ਇਕ ਵਿਸ਼ੇਸ਼ ਟੀਮ ਵੱਲੋਂ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਪਰਮਜੀਤ ਸਿੰਘ ਦੇ ਘਰ ਦਸਤਕਤ ਦਿੱਤੀ ਗਈ। ਇਸ ਦੌਰਾਨ ਟੀਮ ਵੱਲੋਂ ਘਰ ’ਚ ਆਰਾਮ ਕਰ ਰਹੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਨੂੰ ਹਿਰਾਸਤ ’ਚ ਲੈਂਦੇ ਹੋਏ ਤਲਾਸ਼ੀ ਅਭਿਆਨ ਚਲਾਇਆ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿਰਾਸਤ ’ਚ ਲਏ ਗਏ ਸਰਪੰਚ ਦੀ ਨਿਸ਼ਾਨਦੇਹੀ ਉਪਰ 18 ਕਿਲੋ ਹੈਰੋਇਨ ਕੇਂਦਰੀ ਏਜੰਸੀ ਵੱਲੋਂ ਜਬਤ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 90 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜ਼ਿਲੇ ਅਧੀਨ ਆਉਂਦੀ ਭਾਰਤ- ਪਾਕਿਸਤਾਨ ਸਰਹੱਦ ਦੇ ਨੇੜੇ ਮੌਜੂਦ ਕਲਸੀਆਂ ਕਲਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਚੱਲਦਿਆਂ ਬਣਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦਾ ਪ੍ਰਧਾਨ ਵੀ ਨਿਯੁੱਕਤ ਕੀਤਾ ਗਿਆ ਸੀ।
ਕੇਂਦਰੀ ਏਜੰਸੀ ਵੱਲੋਂ ਕੀਤੀ ਗਈ ਇਸ ਕਾਰਵਾਈ ਨੂੰ ਲੈ ਕੇ ਜ਼ਿਲਾ ਤਰਨਤਾਰਨ ਨਾਲ ਸਬੰਧਤ ਕੋਈ ਵੀ ਪੁਲਸ ਅਧਿਕਾਰੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਿਹਾ ਹੈ। ਦੇਰ ਸ਼ਾਮ ਤੱਕ ਖਬਰ ਲਿਖੇ ਜਾਣ ਦੌਰਾਨ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਸ਼ੇਸ਼ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਸੋਸ਼ਲ ਮੀਡੀਆ ’ਤੇ ਮੌਜੂਦਾ ‘ਆਪ’ ਸਰਪੰਚ ਨੂੰ 18 ਕਿਲੋ ਹੈਰੋਇਨ ਸਣੇ ਐੱਨ. ਸੀ. ਬੀ. ਵੱਲੋਂ ਗ੍ਰਿਫਤਾਰ ਕੀਤੇ ਜਾਣ ਨੂੰ ਲੈ ਕੇ ਪਰਮਜੀਤ ਸਿੰਘ ਕਲਸੀਆਂ ਦੀਆਂ ਫੋਟੋਆਂ ਵਾਇਰਲ ਕੀਤੀਆਂ ਗਈਆਂ ਹਨ।
ਬਾਘਾ ਪੁਰਾਣਾ ਵਿਖੇ ਕਤਲ ਕੀਤੇ ਗਏ ਪੱਤੋ ਹੀਰਾ ਸਿੰਘ ਦੇ ਸਰਪੰਚ ਦਾ ਪੰਜਵੇ ਦਿਨ ਹੋਇਆ ਸੰਸਕਾਰ
NEXT STORY