ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਪਲਾਸਟਿਕ ਵਾਲੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਦੇ ਮਕਸਦ ਨਾਲ ਅੱਜ ਅਚਾਨਕ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਵਾਲੇ ਤਿੰਨ ਦੁਕਾਨਦਾਰਾਂ ਦੇ ਚਲਾਨ ਵੀ ਕੀਤੇ ਗਏ। ਇਸ ਤੋਂ ਇਲਾਵਾ ਨਗਰ ਪੰਚਾਇਤ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਸਬੰਧੀ ਨਗਰ ਪੰਚਾਇਤ ਦੇ ਸੈਨੇਟਰੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ 'ਤੇ ਪਾਬੰਧੀ ਲਾਈ ਹੋਈ ਹੈ ਪਰ ਇਸ ਦੇ ਬਾਵਜੂਦ ਦੁਕਾਨਦਾਰ ਤੇ ਲੋਕਾਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਜਦੋਂ ਲੋਕਾਂ ਵੱਲੋਂ ਇਨ੍ਹਾਂ ਦਾ ਇਸਤੇਮਾਲ ਕਰ ਕੇ ਗੰਦਗੀ ਦੇ ਢੇਰਾਂ ਉਪਰ ਸੁੱਟ ਦਿੱਤਾ ਜਾਂਦਾ ਹੈ ਤਾਂ ਇਨ੍ਹਾਂ ਲਿਫਾਫਿਆਂ ਦੀ ਹੀ ਗੰਦਗੀ ਦਿਖਾਈ ਦਿੰਦੀ ਹੈ। ਇਹ ਲਿਫਾਫੇ ਗਲਦੇ ਨਹੀਂ ਹਨ, ਇਨ੍ਹਾਂ ਨੂੰ ਆਵਾਰਾ ਪਸ਼ੂ ਵੀ ਖਾ ਜਾਂਦੇ ਹਨ, ਪੇਟ ਅੰਦਰ ਜਾ ਕੇ ਵੀ ਇਹ ਲਿਫਾਫੇ ਗਲਦੇ ਨਹੀਂ ਹਨ ਜਿਸ ਕਾਰਨ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਹ ਕਈ ਪ੍ਰਕਾਰ ਦੀਆਂ ਜ਼ਹਿਰੀਲੀਆਂ ਗੈਸਾਂ ਵੀ ਛੱਡਦੇ ਹਨ, ਜੋ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਮੌਕੇ ਟੀਮ ਨਾਲ ਸਚਿਨ ਗੋਲਡੀ, ਕੇਸ਼ਵ ਅਤੇ ਨੀਰਜ ਕੁਮਾਰ ਵੀ ਹਾਜ਼ਰ ਸਨ।
ਪੁਲਸ ਮੁਲਾਜ਼ਮ ਨੂੰ ਜ਼ਖਮੀ ਕਰਨ ਵਾਲਿਆਂ 'ਚੋਂ 5 ਗ੍ਰਿਫਤਾਰ
NEXT STORY