ਕਪੂਰਥਲਾ, (ਮਲਹੋਤਰਾ)- ਸਿਵਲ ਸਰਜਨ ਕਪੂਰਥਲਾ ਡਾ. ਹਰਪ੍ਰੀਤ ਸਿੰਘ ਕਾਹਲੋਂ ਦੇ ਹੁਕਮਾਂ 'ਤੇ ਸਿਹਤ ਵਿਭਾਗ ਦੀ ਟੀਮ ਨੇ ਜ਼ਿਲਾ ਸਿਹਤ ਅਧਿਕਾਰੀ ਡਾ. ਕੁਲਜੀਤ ਸਿੰਘ ਦੀ ਅਗਵਾਈ 'ਚ ਕਈ ਜਗ੍ਹਾ 'ਤੇ ਛਾਪੇਮਾਰੀ ਕਰ ਕੇ ਤੰਬਾਕੂ ਤੇ ਉਸ ਤੋਂ ਬਣੇ ਪਦਾਰਥ ਵੇਚਣ ਵਾਲੇ 9 ਦੁਕਾਨਦਾਰਾਂ ਦੇ ਚਲਾਨ ਕੱਟੇ ਤੇ ਉਨ੍ਹਾਂ ਤੋਂ 1800 ਰੁਪਏ ਦੀ ਰਾਸ਼ੀ ਬਤੌਰ ਜੁਰਮਾਨਾ ਵਸੂਲ ਕਰ ਕੇ ਸਰਕਾਰੀ ਖਜ਼ਾਨੇ 'ਚ ਜਮ੍ਹਾ ਕਰਵਾਈ। ਆਪਣੇ ਸੰਬੋਧਨ 'ਚ ਡਾ. ਕੁਲਜੀਤ ਸਿੰਘ ਨੇ ਕਿਹਾ ਕਿ ਜ਼ਿਲੇ 'ਚ ਕਿਸੇ ਨੂੰ ਵੀ ਕੋਟਪਾ ਐਕਟ ਦਾ ਉਲੰਘਣ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨਾ ਅਪਰਾਧ ਹੈ। ਇਸ ਦੌਰਾਨ ਟੀਮ ਨੇ ਪੁਲਸ ਦੇ ਸਹਿਯੋਗ ਨਾਲ ਸੈਦੋਂ ਭੁਲਾਣਾ, ਜਲਾਲ ਭੁਲਾਣਾ, ਖੈੜਾ ਮੰਦਰ ਦੇ ਨਾਲ ਲੱਗਦੇ ਪਿੰਡਾਂ 'ਚ ਤੰਬਾਕੂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਸਿਗਰਟ ਵੇਚਣ ਵਾਲੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਛੋਟੇ ਬੱਚਿਆਂ ਨੂੰ ਸਿਗਰਟ ਨਾ ਵੇਚਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਵੀ ਇਹ ਕਾਰਵਾਈ ਜਾਰੀ ਰਹੇਗੀ।
ਵਿਧਾਨਸਭਾ ਸੈਸ਼ਨ ਦੇ ਆਖਰੀ ਦਿਨ ਕਾਂਗਰਸ ਨੇ ਖੇਡਿਆ ਵੱਡਾ ਪੱਤਾ
NEXT STORY