ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਪੁਲਸ ਨੇ ਸੂਬੇ ਭਰ 'ਚ ਆਪਣੇ ਸਾਈਬਰ ਸੁਰੱਖਿਆ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਦੇ ਸਾਈਬਰ ਅਪਰਾਧਾਂ ਵਿਰੁੱਧ ਕਾਰਵਾਈ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਪਿਛਲੇ ਦੋ ਸਾਲਾਂ ਦੌਰਾਨ ਹਰ ਜ਼ਿਲ੍ਹੇ ਅਤੇ ਪੁਲਸ ਕਮਿਸ਼ਨਰੇਟ 'ਚ ਵਿਸ਼ੇਸ਼ ਸਾਈਬਰ ਕ੍ਰਾਈਮ ਪੁਲਸ ਥਾਣੇ ਸਥਾਪਤ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਆਨਲਾਈਨ ਠੱਗੀ ਅਤੇ ਸਾਈਬਰ ਅਪਰਾਧੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਮੁਹਿੰਮ ਚਲਾਈ ਹੈ।
ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਪਿਛਲੇ ਲਗਭਗ ਇਕ ਸਾਲ ਦੌਰਾਨ ਪੰਜਾਬ ਪੁਲਸ ਅਤੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸੂਬੇ ਦੇ 29 ਸਾਈਬਰ ਕ੍ਰਾਈਮ ਪੁਲਸ ਥਾਣਿਆਂ ’ਚ ਕੁੱਲ 956 ਐੱਫ਼. ਆਈ. ਆਰਜ਼. ਦਰਜ ਕੀਤੀਆਂ ਅਤੇ ਵੱਖ-ਵੱਖ ਸਾਈਬਰ ਠੱਗੀ ਦੇ ਮਾਮਲਿਆਂ ’ਚ 729 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮਈ 2025 ਤੋਂ ਹੁਣ ਤੱਕ ਸਪੈਸ਼ਲ ਡੀ. ਜੀ. ਪੀ. ਵੀ. ਨੀਰਜਾ ਦੀ ਅਗਵਾਈ ਹੇਠ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਕਨਾਲੋਜੀ ਆਧਾਰਿਤ ਅਤੇ ਉੱਚ ਪੱਧਰੀ ਸਾਈਬਰ ਅਪਰਾਧਾਂ ਨਾਲ ਸਬੰਧਤ 57 ਮਾਮਲੇ ਦਰਜ ਕੀਤੇ ਹਨ ਅਤੇ 56 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸੇ ਸਮੇਂ ਦੌਰਾਨ ਪੁਲਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਅਧੀਨ ਸਥਾਪਤ ਸਾਈਬਰ ਕ੍ਰਾਈਮ ਪੁਲਸ ਸਟੇਸ਼ਨਾਂ ਨੇ ਸੂਬੇ ਭਰ ’ਚ ਵੱਖ-ਵੱਖ ਸਾਈਬਰ ਠੱਗੀ ਦੇ ਮਾਮਲਿਆਂ ’ਚ 673 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ’ਚ ਮਲੇਰਕੋਟਲਾ ਨੇ 41 ਮਾਮਲਿਆਂ ’ਚ 32, ਲੁਧਿਆਣਾ ਨੇ 86 ਮਾਮਲਿਆਂ ’ਚ 181, ਮੋਹਾਲੀ ਨੇ 52 ਮਾਮਲਿਆਂ ’ਚ 57, ਖੰਨਾ ਨੇ 31 ਮਾਮਲਿਆਂ ’ਚ 74, ਪਠਾਨਕੋਟ ਨੇ 44 ਮਾਮਲਿਆਂ ’ਚ 23, ਪਟਿਆਲਾ ਨੇ 74 ਐੱਫ਼. ਆਈ. ਆਰ. ਦਰਜ ਕਰਕੇ ਕਰੀਬ 40 ਮੁਲਜ਼ਮ ਅਤੇ ਕਪੂਰਥਲਾ ਨੇ 26 ਐੱਫ਼. ਆਈ. ਆਰਜ਼. ਦਰਜ ਕਰਕੇ 47 ਮੁਲਜ਼ਮ ਗ੍ਰਿਫ਼ਤਾਰ ਕੀਤੇ।
ਇਹ ਵੀ ਪੜ੍ਹੋ: ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ
NEXT STORY