ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਾਈਬਰ ਕ੍ਰਾਈਮ ਪੁਲਸ ਨੇ 1,39,887 ਰੁਪਏ ਦੀ ਆਨਲਾਈਨ ਠੱਗੀ ਮਾਰਨ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ 'ਚ ਸ਼ੇਖ਼ ਫਿਰੋਜ਼ ਪੁੱਤਰ ਤਾਹਿਰ ਸ਼ੇਖ਼ (ਨਿਵਾਸੀ ਨਾਕਾ ਟੋਲਾ, ਜ਼ਿਲ੍ਹਾ ਪੱਛਮੀ ਚੰਪਾਰਨ, ਬਿਹਾਰ, ਹਾਲ ਨਿਵਾਸੀ ਕੈਂਥਾ ਮੋਹੱਲਾ, ਦਸੂਹਾ) ਨੇ ਦੱਸਿਆ ਕਿ ਉਹ ਦਸੂਹਾ 'ਚ ਪੀ. ਓ. ਪੀ. ਦਾ ਕੰਮ ਕਰਦਾ ਹੈ। 4 ਨਵੰਬਰ ਨੂੰ ਸ਼ਾਮ 6 ਤੋਂ ਸਾਢੇ 6 ਵਜੇ ਉਸ ਦੇ ਮੋਬਾਇਲ ਫ਼ੋਨ ’ਤੇ ਅਣਪਛਾਤੇ ਵਿਅਕਤੀ ਵੱਲੋਂ ਹੈਕ ਕਰਕੇ ਉਸ ਦੇ ਬੈਂਕ ਆਫ਼ ਬੜੌਦਾ ਖ਼ਾਤੇ ’ਚੋਂ 1,39,887 ਰੁਪਏ ਦੀ ਆਨਲਾਈਨ ਠੱਗੀ ਕੀਤੀ ਗਈ।
ਬੈਂਕ ਤੋਂ ਮੈਸੇਜ ਮਿਲਣ 'ਤੇ ਉਸ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ 'ਚ ਥਾਣਾ ਸਾਈਬਰ ਕ੍ਰਾਈਮ ਪੁਲਸ ਨੇ 5,10,000 ਰੁਪਏ ਦੀ ਆਨਲਾਈਨ ਠੱਗੀ ਮਾਰਨ ਦੇ ਇਕ ਮਾਮਲੇ 'ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ ’ਚ ਜਸਵਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ (ਨਿਵਾਸੀ ਧੂਤਕਲਾਂ, ਥਾਣਾ ਹਰਿਆਣਾ) ਨੇ ਦੱਸਿਆ ਕਿ ਉਹ ਸਰਕਾਰੀ ਐਲੀਮੈਂਟਰੀ ਸਕੂਲ ਰਾਣਾ 'ਚ ਅਧਿਆਪਕ ਵਜੋਂ ਤਾਇਨਾਤ ਹੈ।
ਇਹ ਵੀ ਪੜ੍ਹੋ: ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
4 ਨਵੰਬਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਫ਼ੋਨ ਕਰਕੇ ਦੱਸਿਆ ਗਿਆ ਕਿ ਉਸ ਦੇ ਲੜਕੇ ਗੁਰਿੰਦਰ ਸਿੰਘ ਦਾ ਕੈਨੇਡਾ 'ਚ ਐਕਸੀਡੈਂਟ ਹੋ ਗਿਆ ਹੈ ਅਤੇ ਉਹ ਜੇਲ੍ਹ 'ਚ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਵਕੀਲ ਦੱਸ ਕੇ ਲੜਕੇ ਨੂੰ ਕੇਸ 'ਚੋਂ ਬਾਹਰ ਕੱਢਣ ਲਈ 5,00,000 ਰੁਪਏ ਦੀ ਮੰਗ ਕੀਤੀ। ਜਿਸ 'ਤੇ ਉਸ ਨੇ ਵੱਖ-ਵੱਖ ਸਕੈਨਰਾਂ ਦੁਆਰਾ ਅਤੇ ਨੇਫ਼ਟ ਰਾਹੀਂ ਆਪਣੇ ਅਤੇ ਸਾਥੀ ਅਧਿਆਪਕਾਂ ਦੇ ਖ਼ਾਤੇ 'ਚੋਂ ਕੁੱਲ੍ਹ 5,10,000 ਰੁਪਏ ਟ੍ਰਾਂਸਫ਼ਰ ਕਰ ਦਿੱਤੇ। ਬਾਅਦ 'ਚ ਆਪਣੇ ਲੜਕੇ ਨਾਲ ਗੱਲ ਕਰਨ 'ਤੇ ਪਤਾ ਲੱਗਾ ਕਿ ਉਸ ਦਾ ਕੋਈ ਹਾਦਸਾ ਨਹੀਂ ਹੋਇਆ ਅਤੇ ਉਸ ਨਾਲ ਆਨਲਾਈਨ ਠੱਗੀ ਹੋ ਗਈ ਹੈ। ਉਸ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
NEXT STORY