ਫਗਵਾੜਾ (ਜਲੋਟਾ) : ਫਗਵਾੜਾ ਵਿੱਚ ਇਕ ਹੋਰ ਲੜਕੀ ਲੱਖਾਂ ਰੁਪਏ ਦੀ ਆਨਲਾਈਨ ਸਾਈਬਰ ਠੱਗੀ ਦਾ ਸ਼ਿਕਾਰ ਹੋਈ ਹੈ। ਜਾਣਕਾਰੀ ਅਨੁਸਾਰ ਸਾਈਬਰ ਕ੍ਰਾਈਮ ਜ਼ਿਲ੍ਹਾ ਕਪੂਰਥਲਾ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਸਾਈਬਰ ਠੱਗਾਂ ਖ਼ਿਲਾਫ਼ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਪੁਲਸ ਕੇਸ ਦਰਜ ਕਰਨ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : ਲੁਟੇਰਿਆਂ ਦੇ ਹਮਲੇ ਦੇ ਬਾਵਜੂਦ ਵਿਦਿਆਰਥੀ ਨੇ ਦਿਖਾਈ ਬਹਾਦਰੀ, ਇਲਾਕੇ 'ਚ ਚਰਚਾ
ਇਸ ਸਬੰਧੀ ਸ਼ਵੇਤਾ ਪੁੱਤਰੀ ਰਾਕੇਸ਼ ਸ਼ਰਮਾ ਵਾਸੀ ਮਕਾਨ ਨੰਬਰ 125, ਗਲੀ ਨੰਬਰ 3, ਪ੍ਰੀਤ ਨਗਰ, ਸਤਨਾਮਪੁਰਾ ਨੇ ਸਾਈਬਰ ਕ੍ਰਾਈਮ ਸੈੱਲ ਜ਼ਿਲ੍ਹਾ ਕਪੂਰਥਲਾ ਨੂੰ ਦਿੱਤੀ ਸ਼ਿਕਾਇਤ ਵਿੱਚ ਖ਼ੁਲਾਸਾ ਕੀਤਾ ਹੈ ਕਿ ਉਸ ਨੂੰ ਆਨਲਾਈਨ ਇਨਵੈਸਟਮੈਂਟ ਦਾ ਝਾਂਸਾ ਦੇ ਕੇ ਸ਼ਾਤਰ ਠੱਗਾਂ ਨੇ ਕਰੀਬ 22 ਲੱਖ 39,448 ਰੁਪਏ ਦੀ ਸਾਈਬਰ ਠੱਗੀ ਨੂੰ ਅੰਜਾਮ ਦੇ ਦਿੱਤਾ ਹੈ। ਪੁਲਸ ਨੇ ਸ਼ਵੇਤਾ ਦੀ ਸ਼ਿਕਾਈਤ 'ਤੇ ਅਣਪਛਾਤੇ ਸ਼ਾਤਰ ਸਾਈਬਰ ਠੱਗਾਂ ਖ਼ਿਲਾਫ਼ ਬੀ.ਐਨ.ਐਸ. ਦੀ ਧਾਰਾ 316 (2), 318 (4) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਅਣਪਛਾਤੇ ਸਾਈਬਰ ਠੱਗ ਕੌਣ ਹਨ, ਜਿਨ੍ਹਾਂ ਨੇ ਕਥਿਤ ਤੌਰ 'ਤੇ ਪੀੜਤਾ ਸ਼ਵੇਤਾ ਨਾਲ ਲੱਖਾਂ ਰੁਪਏ ਦੀ ਇੰਨੀ ਵੱਡੀ ਰਕਮ ਦੀ ਠੱਗੀ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਫਗਵਾੜਾ ਵਿੱਚ ਲੋਕ ਸਾਈਬਰ ਠੱਗਾਂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਇਹ ਮਾਮਲੇ ਲਗਾਤਰ ਵੱਧ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
NEXT STORY