ਚੰਡੀਗੜ੍ਹ (ਅੰਕੁਰ) : ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੋਹਾਲੀ ’ਚ ਚੱਲ ਰਹੇ ਦੋ ਫ਼ਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਨ੍ਹਾਂ ਦੇ 155 ਮੁਲਾਜ਼ਮਾਂ ਨੂੰ ਅਮਰੀਕਾ ’ਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਤੇ ਧੋਖਾ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਕਾਲ ਸੈਂਟਰ ਕਥਿਤ ਤੌਰ ’ਤੇ ਗੁਜਰਾਤ ਆਧਾਰਤ ਸਰਗਨਾ ਵੱਲੋਂ ਚਲਾਏ ਜਾ ਰਹੇ ਸਨ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫ਼ਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖ਼ਰੀਦਣ ਲਈ ਮਜਬੂਰ ਕਰ ਕੇ ਠੱਗਦੇ ਸਨ।
ਇਹ ਵੀ ਪੜ੍ਹੋ- 175 ਯਾਤਰੀਆਂ ਵਾਲੇ ਜਹਾਜ਼ ਦੇ AC ਚੈਂਬਰ 'ਚ ਲੱਗੀ ਅੱਗ, ਦਿੱਲੀ ਏਅਰਪੋਰਟ 'ਤੇ ਐਮਰਜੈਂਸੀ ਦਾ ਕੀਤਾ ਗਿਆ ਐਲਾਨ
ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਖੁਫ਼ੀਆ ਜਾਣਕਾਰੀ ਮਿਲਣ ’ਤੇ ਐੱਸ.ਪੀ. ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਤੇ ਡੀ.ਐੱਸ.ਪੀ. ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਸ ਟੀਮਾਂ ਨੇ ਦੋਵਾਂ ਫ਼ਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ, ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ’ਚੋਂ 18 ਮੁਲਜ਼ਮਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭੁਲੱਥ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਗੁਰਮੀਤ ਥਾਪਰ ਹੋਏ 'ਆਮ ਆਦਮੀ ਪਾਰਟੀ' 'ਚ ਸ਼ਾਮਲ
NEXT STORY