ਚੰਡੀਗੜ੍ਹ : ਦਿੱਲੀ ਤੋਂ ਦੋ ਨਾਈਜੀਰੀਅਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇੱਕ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਰੈਕਟ 'ਚ ਧੋਖਾਧੜੀ ਕਰਨ ਵਾਲੇ ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀ. ਵੀ. ਆਈ. ਪੀਜ਼ ਦੀਆਂ ਡੀਪੀਜ਼ ਅਤੇ ਨਾਮ ਵਰਤ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਠੱਗ ਰਹੇ ਸਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ ਜਾਅਲਸਾਜ਼ੀ ਕਰਨ ਵਾਲੇ ਇਹ ਵਿਅਕਤੀ ਬੇਕਸੂਰ ਲੋਕਾਂ, ਜ਼ਿਆਦਾਤਰ ਸਰਕਾਰੀ ਅਧਿਕਾਰੀਆਂ ਨੂੰ ਨਿੱਜੀ ਸੰਦੇਸ਼ ਭੇਜ ਕੇ, ਐਮਾਜਾਨ ਗਿਫਟ ਕਾਰਡ, ਪੇ. ਟੀ. ਐੱਮ. ਜਾਂ ਕਿਸੇ ਹੋਰ ਡਿਜੀਟਲ ਪਲੇਟਫਾਰਮ ਰਾਹੀਂ ਪੈਸੇ ਭੇਜਣ ਦੀ ਮੰਗ ਕਰਦੇ ਸਨ।
ਇਹ ਵੀ ਪੜ੍ਹੋ : CM ਰਿਹਾਇਸ਼ ਅੰਦਰੋਂ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਸਾਲੀਆਂ ਨੇ ਲਾਇਆ ਨਾਕਾ
ਪਿਛਲੇ ਕੁੱਝ ਮਹੀਨਿਆਂ ਦੌਰਾਨ ਇਨ੍ਹਾਂ ਜਾਅਲਸਾਜ਼ਾਂ ਨੇ ਕੈਬਨਿਟ ਮੰਤਰੀਆਂ, ਡੀ. ਜੀ. ਪੀ. ਪੰਜਾਬ, ਮੁੱਖ ਸਕੱਤਰ ਪੰਜਾਬ, ਅਤੇ ਹੋਰ ਆਈ. ਏ. ਐਸ./ਆਈ. ਪੀ. ਐਸ. ਅਫ਼ਸਰਾਂ ਦਾ ਨਾਮ ਵਰਤ ਕੇ ਬਹੁਤ ਸਾਰੇ ਲੋਕਾਂ ਨੂੰ ਠੱਗਿਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਖ਼ੁਲਾਸਾ ਕੀਤਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਦੇ ਨਾਲ ਪੰਜਾਬ ਪੁਲਸ ਨੇ ਇੱਕ ਹੋਰ ਵੱਡੀ ਕਾਮਯਾਬੀ ਦਰਜ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨੀਓਕ ਹਾਈਗਿਨਸ ਓਕਵੁਡੀਲੀ ਉਰਫ਼ ਪੋਕਾ ਅਤੇ ਫਰੈਂਕਲਿਨ ਉਰਫ਼ ਵਿਲੀਅਮ ਵਜੋਂ ਹੋਈ ਹੈ। ਦੋਵੇਂ ਨਾਈਜੀਰੀਆ ਦੇ ਲਾਗੋਸ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਦਿੱਲੀ 'ਚ ਰਹਿ ਰਹੇ ਹਨ। ਪੁਲਸ ਨੇ ਕੈਨਰਾ ਬੈਂਕ ਦਾ ਇੱਕ ਡੈਬਿਟ ਕਾਰਡ, ਵੱਖ-ਵੱਖ ਗੈਜਿਟ, ਮੋਬਾਇਲ ਫੋਨ, ਲੈਪਟਾਪ, ਕੀਮਤੀ ਘੜੀਆਂ ਅਤੇ ਪਾਸਪੋਰਟ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਮਗਰੋਂ ਸੋਸ਼ਲ ਮੀਡੀਆ 'ਤੇ Memes ਦਾ ਆਇਆ ਹੜ੍ਹ (ਤਸਵੀਰਾਂ)
ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਆਈ. ਜੀ. ਸਾਈਬਰ ਕ੍ਰਾਈਮ ਆਰ. ਕੇ. ਜੈਸਵਾਲ ਨੇ ਕਿਹਾ ਕਿ ਇੱਕ ਵਿਆਪਕ ਹਾਈਟੈੱਕ ਜਾਂਚ ਅਤੇ ਵਟਸਐਪ ਵੱਲੋਂ ਭਰੋਸੇਯੋਗ ਜਾਣਕਾਰੀ ਹਾਸਲ ਕਰਨ ਉਪਰੰਤ ਸਟੇਟ ਸਾਈਬਰ ਸੈੱਲ ਨੂੰ ਕੁੱਝ ਵੱਡੀਆਂ ਲੀਡਾਂ ਮਿਲੀਆਂ ਸਨ, ਜਿਸ ਤੋਂ ਬਾਅਦ ਤਿੰਨ ਵੱਖ-ਵੱਖ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਦੋਸ਼ੀਆਂ ਦੀ ਪੜਤਾਲ ਅਤੇ ਗ੍ਰਿਫ਼ਤਾਰੀ ਨੂੰ ਅੰਜਾਮ ਦੇਣ ਲਈ ਫੀਲਡ ਵਰਕ ਦੇ ਵਿੱਤੀ, ਤਕਨੀਕੀ ਦੇ ਕਾਰਜ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਡੀ. ਐੱਸ. ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਨਿਗਰਾਨੀ ਹੇਠ ਪੁਲਸ ਟੀਮ ਜਿਸ ਵਿੱਚ ਦੋ ਇੰਸਪੈਕਟਰ ਅਤੇ ਹੋਰ ਪੁਲਸ ਮੁਲਾਜ਼ਮ ਸ਼ਾਮਲ ਸਨ, ਨੂੰ ਦਿੱਲੀ ਭੇਜਿਆ ਗਿਆ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ, ਦੇਖੋ ਖੁਸ਼ੀ ਦੇ ਪਲ ਬਿਆਨ ਕਰਦੀਆਂ ਤਸਵੀਰਾਂ
ਆਈ. ਜੀ. ਪੀ. ਨੇ ਦੱਸਿਆ ਕਿ ਪੁਲਸ ਟੀਮਾਂ ਨੇ ਦਿੱਲੀ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਦੋਸ਼ੀ ਅਨੀਓਕ ਉਰਫ਼ ਪੋਕਾ ਨੂੰ ਉਸ ਸਮੇਂ ਰੰਗੇ ਹੱਥੀਂ ਕਾਬੂ ਕੀਤਾ, ਜਦੋਂ ਉਹ ਨਵੀਂ ਦਿੱਲੀ ਦੇ ਵਿਕਾਸ ਪੁਰੀ ਨੇੜੇ ਸਥਿਤ ਏ. ਟੀ. ਐੱਮ. ਤੋਂ ਪੈਸੇ ਕਢਵਾ ਰਿਹਾ ਸੀ। ਪੁੱਛ-ਗਿੱਛ ਦੌਰਾਨ ਦੋਸ਼ੀ ਅਨੀਓਕੇ ਉਰਫ਼ ਪੋਕਾ ਨੇ ਦੱਸਿਆ ਕਿ ਵਟਸਐਪ ਖਾਤੇ ਨਾਈਜੀਰੀਆ ਤੋਂ ਹੈਕ ਕੀਤੇ ਗਏ ਸਨ ਅਤੇ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਖੋਲ੍ਹੇ ਗਏ ਬੈਂਕ ਖਾਤਿਆਂ ਦੇ ਏ. ਟੀ. ਐੱਮ. ਕਾਰਡਾਂ ਤੋਂ ਪੈਸੇ ਕਢਵਾਉਂਦਾ ਸੀ ਅਤੇ ਫਿਰ ਉਹ ਪੈਸੇ ਆਪਣੇ ਸਰਗਨਾ ਫਰੈਂਕਲਿਨ ਉਰਫ਼ ਵਿਲੀਅਮ ਨੂੰ ਸੌਂਪਦਾ ਸੀ, ਜੋ ਅੱਗੇ ਨਾਈਜੀਰੀਆ ਨੂੰ ਇਲੈਕਟ੍ਰਾਨਿਕ ਢੰਗ ਨਾਲ ਪੈਸੇ ਟਰਾਂਸਫਰ ਕਰਦਾ ਸੀ। ਉਨ੍ਹਾਂ ਦੱਸਿਆ ਕਿ ਲੰਮੀ ਜੱਦੋ-ਜਹਿਦ ਪਿੱਛੋਂ ਪੁਲਸ ਟੀਮਾਂ ਨੇ ਫਰੈਂਕਲਿਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਮਨ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਸੰਭਾਲਿਆ ਅਹੁਦਾ, ਇੰਝ ਹੋਇਆ ਸਵਾਗਤ
NEXT STORY