ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਜ਼ਿਲ੍ਹਾ ਪੁਲਸ ਨੇ ਲੋਕਾਂ ਨਾਲ ਆਨਲਾਈਨ ਧੋਖਾਧੜੀ ਦੇ ਮਾਮਲਿਆਂ ’ਚ ਉਨ੍ਹਾਂ ਦੀ ਪਰੇਸ਼ਾਨੀ ਨੂੰ ਘੱਟ ਕਰਨ ਦੇ ਮੰਤਵ ਨਾਲ ਫਾਜ਼ਿਲਕਾ ’ਚ ਫਿਰੋਜ਼ਪੁਰ ਰੇਂਜ ਦੇ ਡੀ. ਆਈ. ਜੀ. ਅਜੈ ਮਲੂਜਾ ਨੇ ਸਾਈਬਰ ਕ੍ਰਾਈਮ ਥਾਣੇ ਦੀ ਸ਼ੁਰੂਆਤ ਕੀਤੀ। ਸਦਰ ਥਾਣੇ ’ਚ ਐੱਸ. ਐੱਸ. ਪੀ. ਡਾ. ਪ੍ਰੱਗਿਆ ਜੈਨ ਨਾਲ ਮਲੂਜਾ ਨੇ ਨਵੀਂ ਇਮਾਰਤ ’ਚ ਬਣੇ ਸਾਈਬਰ ਕ੍ਰਾਈਮ ਥਾਣੇ ਦਾ ਉਦਘਾਟਨ ਕੀਤਾ।
ਇਹ ਵੀ ਪੜ੍ਹੋ : ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ 3 ਬੱਚਿਆਂ ਦਾ ਪਿਓ, ਜਬਰ-ਜ਼ਿਨਾਹ ਕਰਨ ਮਗਰੋਂ ਮਾਂ ਕੋਲ ਛੱਡ ਗਿਆ
ਇਸ ਮੌਕੇ ਮਲੂਜਾ ਨੇ ਦੱਸਿਆ ਕਿ ਅਜਿਹੇ ਮਾਮਲੇ ਪਿਛਲੇ ਕਾਫੀ ਸਮੇਂ ਤੋਂ ਸਾਹਮਣੇ ਆ ਰਹੇ ਹਨ, ਜਿਨ੍ਹਾਂ ’ਚ ਲੋਕ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਦੇ ਮੱਦੇਨਜ਼ਰ ਪੁਲਸ ਨੇ ਅਜਿਹੇ ਹੀ ਇਕ ਮਾਮਲੇ ’ਚ ਕਾਰਵਾਈ ਕਰਦੇ ਹੋਏ ਇਕ ਮਹਿਲਾ ਅਧਿਆਪਕ ਨਾਲ ਆਨਲਾਈਨ ਠੱਗੀ ਦਾ ਪਹਿਲਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਕ ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ, ਕੀਤੀ ਵੱਡੀ ਕਾਰਵਾਈ
ਫਾਜ਼ਿਲਕਾ ਦੇ ਇਕ ਪ੍ਰਾਇਮਰੀ ਸਕੂਲ ’ਚ ਅਧਿਆਪਕਾ ਦੇ ਤੌਰ ’ਤੇ ਕੰਮ ਕਰ ਰਹੀ ਇਕ ਔਰਤ ਨੂੰ ਫਰਜ਼ੀ ਬੈਂਕ ਮੁਲਾਜ਼ਮ ਦੱਸ ਕੇ ਉਸ ਦੇ ਕ੍ਰੈਡਿਟ ਕਾਰਡ ’ਤੇ 1 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਫਾਜ਼ਿਲਕਾ ਸਬ ਡਿਵੀਜਨ ਦੇ ਡੀ. ਐੱਸ. ਪੀ. ਸੁਬੇਗ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੁੱਟੀ 'ਤੇ ਆਏ ਫ਼ੌਜੀ ਦੀ ਸੂਏ 'ਚੋਂ ਮਿਲੀ ਗਲੀ-ਸੜੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
NEXT STORY