ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 14 ਚੋਰੀ ਦੇ ਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਲਖਵੀਰ ਸਿੰਘ ਵਾਸੀ ਗੁਰੂ ਕੀ ਨਗਰੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਸਾਈਕਲ ਮੀਹਾਣਾ ਚੌਂਕ ਨੇੜਿਓਂ ਕਿਸੇ ਅਣਪਛਾਤੇ ਮੁਲਜ਼ਮ ਵੱਲੋਂ ਚੋਰੀ ਕਰ ਲਿਆ ਗਿਆ ਹੈ।
ਪੁਲਸ ਨੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਸਾਈਕਲ ਚੋਰੀ ਦੇ ਕੇਸਾਂ ’ਚ 2 ਮੁਲਜ਼ਮਾਂ ਦੀਪਕ ਕੁਮਾਰ ਵਾਸੀ ਜਨਤਾ ਨਗਰ ਅਤੇ ਅਮਿਤ ਕੁਮਾਰ ਵਾਸੀ ਬਲਰਾਮ ਨਗਰ ਨੂੰ ਨਾਮਜ਼ਦ ਕੀਤਾ ਹੈ। ਬਾਅਦ ’ਚ ਪੁਲਸ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 14 ਚੋਰੀ ਦੇ ਸਾਈਕਲ ਬਰਾਮਦ ਕੀਤੇ ਹਨ, ਜੋ ਕਿ ਇਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਇਸ ਸਬੰਧੀ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Sting 'ਤੇ ਵੀ ਲੱਗੀ ਪਾਬੰਦੀ! ਪੰਜਾਬ ਦੇ ਪਿੰਡ 'ਚ ਜਾਰੀ ਹੋਏ ਵੱਡੇ ਫ਼ਰਮਾਨ
NEXT STORY