ਜਲੰਧਰ (ਅਨਿਲ ਪਾਹਵਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਿੱਲੀ ਤੋਂ ਅੱਜ ਸ਼ੁਰੂ ਹੋ ਰਹੀ ਹੈ, ਜੋ ਅੰਮ੍ਰਿਤਸਰ ਵਿਚ ਸੰਪੰਨ ਹੋਵੇਗੀ। ਇਸ ਯਾਤਰਾ ਦੀ ਸ਼ੁਰੂਆਤ ਸਾਈਕਲਿੰਗ ਫੈੱਡਰੇਸ਼ਨ ਆਫ਼ ਇੰਡੀਆ ਦੇ ਸੀਨੀਅਰ ਉਪ-ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਕਰ ਰਹੇ ਹਨ। ਇਹ ਸਾਈਕਲ ਯਾਤਰਾ 15 ਨਵੰਬਰ ਸ਼ਨੀਵਾਰ ਨੂੰ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋਵੇਗੀ ਅਤੇ 20 ਨਵੰਬਰ ਨੂੰ ਗੁਰਦੁਆਰਾ ਗੁਰੂ ਕਾ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪੰਨ ਹੋਵੇਗੀ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਗੁਰੂ ਕਾ ਮਹਿਲ ਗੁਰੂ ਸਾਹਿਬ ਦਾ ਜਨਮ ਅਸਥਾਨ ਹੈ। ਇਹ ਯਾਤਰਾ ਪਾਣੀਪਤ, ਅੰਬਾਲਾ, ਲੁਧਿਆਣਾ ਅਤੇ ਜਲੰਧਰ ਹੁੰਦੇ ਹੋਏ ਅੰਮ੍ਰਿਤਸਰ ਪਹੁੰਚੇਗੀ। ਇਸ ਯਾਤਰਾ ਦਾ ਮਕਸਦ ਧਰਮ ਪਰਿਵਰਤਨ ਵਿਰੁੱਧ ਆਵਾਜ਼ ਬੁਲੰਦ ਕਰਨਾ ਅਤੇ ਸਿਹਤਮੰਦ ਮਾਹੌਲ ਬਣਾਉਣਾ ਹੋਵੇਗਾ। ਇਸ ਦੇ ਨਾਲ ਹੀ ਯਾਤਰਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਸਿੱਖੀਆਂ ਗਈਆਂ ਮੁੱਖ ਸਿੱਖਿਆਵਾਂ ਦਾ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਯਾਤਰਾ ਦੌਰਾਨ ਲੋਕਾਂ ਨੂੰ ਨਸ਼ੇ ਛੱਡਣ ਅਤੇ ਦਸਤਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਕੀਤਾ ਹੈਰਾਨ, ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਗੈਂਗਸਟਰ ਵੱਲੋਂ ਤਾਬੜਤੋੜ ਫਾਇਰਿੰਗ
NEXT STORY