ਮੋਗਾ, (ਆਜ਼ਾਦ)- ਗਾਂਧੀ ਰੋਡ ਦੇ ਮੂਹਰੇ ਨਵੇਂ ਬਣ ਰਹੇ ਪੁਲ ਦੇ ਹੇਠਾਂ ਟਰੱਕ ਦੀ ਲਪੇਟ 'ਚ ਆ ਕੇ ਕਰਮ ਸਿੰਘ (65) ਨਿਵਾਸੀ ਪ੍ਰੀਤ ਨਗਰ ਮੋਗਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਗੁਰਨੇਕ ਸਿੰਘ ਅਤੇ ਹੌਲਦਾਰ ਸਰਬਜੀਤ ਸਿੰਘ ਉਥੇ ਪੁੱਜੇ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨੇਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਜ਼ੁਰਗ ਐੱਫ. ਸੀ. ਆਈ. ਤੋਂ ਰਿਟਾਇਰਡ ਹੋਇਆ ਸੀ। ਅੱਜ ਉਹ ਬੈਂਕ 'ਚ ਸਾਈਕਲ 'ਤੇ ਪੈਨਸ਼ਨ ਲੈਣ ਲਈ ਜਾ ਰਿਹਾ ਸੀ ਤਾਂ ਟਰੱਕ ਦੀ ਲਪੇਟ 'ਚ ਆ ਕੇ ਉਸ ਦੀ ਮੌਤ ਹੋ ਗਈ। ਇਸ ਸਬੰਧ ਵਿਚ ਮ੍ਰਿਤਕ ਦੇ ਬੇਟੇ ਜੱਗਾ ਸਿੰਘ ਦੇ ਬਿਆਨਾਂ 'ਤੇ ਪੁਲਸ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਗਿਆ।
ਅਦਾਲਤੀ ਹੁਕਮਾਂ 'ਤੇ ਮਾਲਕਾਂ ਨੇ ਲਿਆ ਦੁਕਾਨ ਦਾ ਕਬਜ਼ਾ
NEXT STORY