ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੂੰ 36ਵੀਆਂ ਕੌਮੀ ਖੇਡਾਂ 'ਚ ਸਾਈਕਲਿੰਗ ਦੇ ਮਾਸ ਸਟਾਰਟ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਪਰਸ਼ੂਟ 'ਚ ਚਾਂਦੀ ਦਾ ਤਮਗਾ ਜਿੱਤਣ ‘ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਬਾਰਕਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਤਰਨਤਾਰਨ ਪੁਲਸ ਨੇ ਗੈਂਗਸਟਰ ਲਖਬੀਰ ਲੰਡਾ ਤੇ ਲੱਖਾ ਸਿਧਾਣਾ ਸਮੇਤ 11 ਖ਼ਿਲਾਫ਼ ਕੀਤਾ ਕੇਸ ਦਰਜ, ਜਾਣੋ ਮਾਮਲਾ
ਮੀਤ ਹੇਅਰ ਨੇ ਸੋਸ਼ਲ ਮੀਡੀਆ ‘ਤੇ ਫੋਟੋਆਂ ਸ਼ੇਅਰ ਕਰਦਿਆਂ ਲਿਖਿਆ, "ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੇ 36ਵੀਆਂ ਕੌਮੀ ਖੇਡਾਂ ਵਿੱਚ ਸਾਈਕਲਿੰਗ ਖੇਡ ਦੇ ਮਾਸ ਸਟਾਰਟ ਈਵੈਂਟ ਵਿੱਚ ਸੋਨੇ ਤੇ ਵਿਅਕਤੀਗਤ ਪਰਸ਼ੂਟ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਇਸ ਜੇਤੂ ਸਾਈਕਲਿਸਟ ਨੂੰ ਬਹੁਤ-ਬਹੁਤ ਮੁਬਾਰਕਾਂ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਹਾਲ ਹੀ ਵਿੱਚ ਵਿਸ਼ਵਜੀਤ ਸਿੰਘ ਨੂੰ 5 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਸੀ। ਪਹਿਲੀ ਵਾਰ ਕਾਮਨਵੈਲਥ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਨਗਦ ਇਨਾਮ ਰਾਸ਼ੀ ਨਾਲ ਸਨਮਾਨੇ ਗਏ ਸਨ।"
ਇਹ ਵੀ ਪੜ੍ਹੋ : ਦਿੱਲੀ: AC 'ਚ ਧਮਾਕੇ ਮਗਰੋਂ ਘਰ 'ਚ ਲੱਗੀ ਅੱਗ, ਪੰਜਾਬ ਤੋਂ ਪੁੱਤਰ ਨੂੰ ਮਿਲਣ ਆਏ ਬਜ਼ੁਰਗ ਜੋੜੇ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ : ਜਿੰਪਾ
NEXT STORY