ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਗੋਨਿਆਣਾ ਵਿਚ ਸੋਮਵਾਰ ਦੇਰ ਰਾਤ ਨੂੰ ਇਕ ਘਰ ਵਿਚ ਖਾਣਾ ਬਣਾਉਂਦੇ ਸਮੇਂ ਲੀਕੇਜ਼ ਹੋਣ ਕਾਰਨ ਸਿਲੰਡਰ ਫੱਟ ਗਿਆ। ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ। ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਘਰ ਦੇ ਮਾਲਕ ਮਜ਼ਦੂਰ ਸਤਪਾਲ ਪੁੱਤਰ ਮਹਿੰਗਾ ਰਾਮ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਬੇਟੇ ਦੇ ਨਾਲ ਘਰ ਵਿਚ ਗੈਸ ਸਿਲੰਡਰ ’ਤੇ ਖਾਣਾ ਤਿਆਰ ਕਰ ਰਿਹਾ ਸੀ। ਅਚਾਨਕ ਸਿਲੰਡਰ ਲੀਕ ਹੋ ਗਿਆ ਅਤੇ ਕੁਝ ਪਲਾਂ ਵਿਚ ਹੀ ਧਮਾਕਾ ਹੋ ਗਿਆ। ਜਿਸ ਕਾਰਨ ਘਰ ਵਿਚ ਅੱਗ ਲੱਗ ਗਈ।
ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਮਕਾਨ ਦੀ ਕੱਚੀ ਛੱਤ ਤੱਕ ਉੱਡ ਗਈ। ਉਨ੍ਹਾਂ ਨੇ ਜਿਵੇਂ ਤਿਵੇਂ ਘਰੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਘਰ ਵਿਚ ਉਹ ਦੋਵੇਂ ਪਿਤਾ-ਪੁੱਤਰ ਹੀ ਰਹਿੰਦੇ ਹਨ। ਇਸ ਧਮਾਕੇ ਵਿਚ ਉਨ੍ਹਾਂ ਦਾ ਟੀਵੀ, ਫਰਿੱਜ਼, ਕੂਲਰ, ਬੈੱਡ, ਅਲਮਾਰੀ, ਸਮੇਤ ਹੋਰ ਸਮਾਨ ਪੂਰੀ ਤਰ੍ਹਾਂ ਨਸ਼ਟ ਹੋ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ।
ਗੁੱਸੇਖੋਰ ਚੋਰ! ਸੇਫ਼ ਖੋਲ੍ਹਣ 'ਚ ਰਿਹਾ ਨਾਕਾਮ ਤਾਂ ਗੁੱਸੇ 'ਚ ਆ ਕੇ ਕਰ ਦਿੱਤੀ ਪੱਕੀ ਵੈਲਡਿੰਗ
NEXT STORY