ਚੰਡੀਗੜ੍ਹ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਰਾਮ ਦਰਬਾਰ 'ਚ ਦੇਰ ਰਾਤ ਖਾਣਾ ਬਣਾਉਂਦੇ ਸਮੇਂ ਅਚਾਨਕ ਸਿਲੰਡਰ ਫੱਟ ਗਿਆ। ਇਸ ਹਾਦਸੇ ਦੌਰਾਨ ਰੋਟੀ ਬਣਾ ਰਹੀ 35 ਸਾਲਾ ਅਮਰਜੀਤ ਸਿੰਘ ਜ਼ਖਮੀ ਹੋ ਗਿਆ ਅਤੇ ਅੱਗ ਪੂਰੀ ਰਸੋਈ 'ਚ ਫੈਲ ਗਈ। ਤੇਜ਼ ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ ਅਤੇ ਅੱਗ 'ਤੇ ਕੰਟਰੋਲ ਪਾਇਆ ਗਿਆ।
ਇਹ ਵੀ ਪੜ੍ਹੋ : ਹੁਣ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਤੇ ਹੋਰਨਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਹੋਵੇਗਾ ਦਰਜ
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਘਰ 'ਚ ਖਾਣਾ ਬਣ ਰਿਹਾ ਸੀ। ਅਚਾਨਕ ਸਿਲੰਡਰ ਫਟਣ ਕਾਰਨ ਹਾਹਾਕਾਰ ਮਚ ਗਈ ਅਤੇ ਅਮਰਜੀਤ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ, ਜਿਸ ਦੇ ਹੱਥ 'ਤੇ ਸੱਟ ਵੱਜੀ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਰਜਿਸਟਰੀ ਕਰਾਉਣੀ ਹੋਵੇਗੀ ਸੌਖੀ, ਪਾਸਪੋਰਟ ਦੀ ਤਰਜ਼ 'ਤੇ ਹੋਵੇਗਾ ਸਾਰਾ ਕੰਮ
ਸਿਲੰਡਰ ਫਟਣ ਕਾਰਨ ਹੋਏ ਧਮਾਕੇ ਨਾਲ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਇਸ ਧਮਾਕੇ ਕਾਰਨ ਅੱਗ ਪੂਰੀ ਰਸੋਈ 'ਚ ਫੈਲ ਗਈ ਸੀ, ਜਿਸ 'ਤੇ ਮੁਸ਼ਕਲ ਨਾਲ ਕਾਬੂ ਪਾਇਆ ਗਿਆ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਨਕਾਊਂਟਰ ’ਚ ਮਾਰਿਆ ਗਿਆ ਗੈਂਗਸਟਰ ਅਮਰੀ, ਪੁਲਸ ਮੁਲਾਜ਼ਮ ਦੀ ਪੱਗ ’ਚੋਂ ਗੋਲ਼ੀ ਹੋਈ ਆਰ-ਪਾਰ
NEXT STORY