ਗੁਰਦਾਸਪੁਰ ( ਸਰਬਜੀਤ ) : ਗੁਰਦਾਸਪੁਰ ਜ਼ਿਲ੍ਹੇ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਖਾਨ ਮੁਹੰਮਦ ਵਿੱਚ ਦੁਖ਼ਦ ਘਟਨਾ ਸਾਹਮਣੇ ਆਈ ਹੈ, ਜਿਥੋਂ ਦੇ ਰਹਿਣ ਵਾਲੇ ਇੱਕ 30 ਸਾਲ ਨੌਜਵਾਨ ਦੀ ਵਿਦੇਸ਼ ਦੀ ਧਰਤੀ ਸਾਈਪਰਸ ਵਿਖੇ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁੱਤਰ ਦੇ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਵਿਆਹ ਦੀਆਂ ਖ਼ੁਸ਼ੀਆਂ ਬਦਲੀਆਂ ਮਾਤਮ ’ਚ, 4 ਸਾਲਾ ਬੱਚੇ ਦੀ ਗੋਲੀ ਲੱਗਣ ਕਾਰਣ ਮੌਤ
ਮ੍ਰਿਤਕ ਦੇ ਘਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ 2018 ਵਿੱਚ ਸਾਈਪ੍ਰਸ ਰੁਜ਼ਗਾਰ ਲਈ ਗਿਆ ਸੀ, ਜਿੱਥੇ ਉਹ ਇਕ ਪੈਟਰੋਲ ਪੰਪ ’ਤੇ ਨੌਕਰੀ ਕਰਦਾ ਸੀ। ਸ਼ੁੱਕਰਵਾਰ ਦੀ ਸ਼ਾਮ ਨੂੰ ਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਇਕ ਬੀਚ ’ਤੇ ਨਹਾਉਣ ਲਈ ਗਿਆ ਸੀ, ਜਿੱਥੇ ਉਸ ਦੀ ਪਾਣੀ ਵਿੱਚ ਡੁੱਬ ਜਾਣ ਕਰਕੇ ਮੌਤ ਹੋ ਗਈ। ਉਹ ਦੇ ਸਾਥੀਆਂ ਦਾ ਕਹਿਣਾ ਹੈ ਕਿ ਨਹਾਉਂਦੇ ਸਮੇਂ ਮਨਦੀਪ ਨੂੰ ਅਚਾਨਕ ਕੋਈ ਦੌਰਾ ਪਿਆ ਸੀ, ਜਿਸ ਦੇ ਚੱਲਦਿਆਂ ਉਹ ਪਾਣੀ ਵਿੱਚ ਡੁੱਬ ਗਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ
ਮ੍ਰਿਤਕ ਦੇ ਮਾਪਿਆਂ ਨੇ ਬੜੇ ਗਮਗੀਨ ਮਾਹੌਲ ਵਿੱਚ ਦੱਸਿਆ ਕਿ ਮ੍ਰਿਤਕ ਦਾ ਵਿਆਹ ਹੋ ਚੁੱਕਾ ਸੀ ਅਤੇ ਉਸ ਦੀ ਇਕ ਤਿੰਨ ਸਾਲ ਦੀ ਧੀ ਵੀ ਹੈ। ਮ੍ਰਿਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸਪੁੱਤਰ ਦੀ ਲਾਸ਼ ਦੀਆਂ ਅੰਤਮ ਰਸਮਾਂ ਲਈ ਜਲਦੀ ਤੋਂ ਜਲਦੀ ਪਿੰਡ ਕੋਟ ਖਾਨ ਮੁਹੰਮਦ ਵਿਚ ਭੇਜਿਆ ਜਾਵੇ। ਇਸ ਨੌਜਵਾਨ ਦੀ ਮੌਤ ਨਾਲ ਪਿੰਡ ਕੋਟ ਖਾਨ ਮੁਹੰਮਦ ਦਾਤਾਰਪੁਰ ਖੋਜਕੀਪੁਰ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿੱਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ
ਬੰਗਾ ਵਿਖੇ ਲੁਟੇਰਿਆਂ ਦਾ ਖ਼ੌਫ਼, ਕਰਮਚਾਰੀਆਂ 'ਤੇ ਹਮਲਾ ਕਰਕੇ ਲੁਟਿਆ ਪੈਟਰੋਲ ਪੰਪ
NEXT STORY