ਫਾਜ਼ਿਲਕਾ (ਲੀਲਾਧਰ, ਨਾਗਪਾਲ) - ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੌਂਪਿਆ ਗਿਆ। ਦਿੱਤੇ ਗਏ ਮੰਗ-ਪੱਤਰ ਵਿਚ ਨੈਸ਼ਨਲ ਕੌਂਸਲ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਸਕੱਤਰ ਰਿਸ਼ੀਪਾਲ, ਜ਼ਿਲਾ ਪ੍ਰਧਾਨ ਭਰਪੂਰ ਸਿੰਘ, ਬਲਾਕ ਸਕੱਤਰ ਜਲਾਲਾਬਾਦ ਬਲਕਾਰ ਸਿੰਘ, ਕਾਮਰੇਡ ਦੀਵਾਨ ਸਿੰਘ, ਅਮਰ ਸਿੰਘ, ਸਤੀਸ਼ ਸਿੰਘ, ਨਾਨਕ ਸਿੰਘ, ਪ੍ਰਮੋਦ ਕੁਮਾਰ ਪਿੰਡ ਬੋਦੀਵਾਲਾ ਪੀਥਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਫਸਲੀ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ ਦੇ ਤਹਿਤ ਖੇਤ ਮਜ਼ਦੂਰਾਂ ਅਤੇ ਪੇਂਡੂ ਮਜ਼ਦੂਰਾਂ ਦੇ ਕੰਮ ਧੰਦੇ ਨਾਲ ਸਬੰਧਤ ਕਰਜ਼ੇ ਵੀ ਮੁਆਫ਼ ਕੀਤੇ ਜਾਣ, ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਚੁੱਕੇ ਖੇਤ ਮਜ਼ਦੂਰਾਂ ਅਤੇ ਦਿਹਾਤੀ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਨਰੇਗਾ ਦੇ ਤਹਿਤ ਘਟੋ ਘੱਟ 100 ਦਿਨ ਦਾ ਕੰਮ ਦਿੱਤਾ ਜਾਵੇ, ਕੰਮ ਮੰਗਣ 'ਤੇ ਕੰਮ ਦਿੱਤਾ ਜਾਵੇ ਅਤੇ ਕੀਤੇ ਗਏ ਕੰਮ ਦਾ ਭੁਗਤਾਨ 15 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇ, ਸਾਲ ਵਿਚ ਘੱਟ ਤੋਂ ਘੱਟ 250 ਦਿਨ ਕੰਮ ਕੀਤਾ ਜਾਵੇ ਅਤੇ 500 ਰੁਪਏ ਦਿਹਾੜੀ ਦਿੱਤੀ ਜਾਵੇ, ਪਿੰਡਾਂ ਵਿਚ ਮਜ਼ਦੂਰਾਂ ਦੀ ਆਰਥਿਕ ਹਾਲਤ ਸੁਧਾਰਨ ਸਬੰਧੀ ਰੋਜ਼ਗਾਰ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਰਕਾਰ ਬੇਸਹਾਰਾ ਪਸ਼ੂਆਂ ਨੂੰ ਬਣੀਆਂ ਹੋਈਆਂ ਗਊਸ਼ਾਲਾਵਾਂ ਵਿਚ ਸੰਭਾਲਨ ਦਾ ਪ੍ਰਬੰਧ ਕਰੇ ਤਾਂ ਕਿ ਕਿਸਾਨਾਂ ਦੀਆਂ ਫਸਲਾਂ ਨੂੰ ਇਨ੍ਹਾਂ ਪਸ਼ੂਆਂ ਤੋਂ ਬਚਾਇਆ ਜਾ ਸਕੇ।
ਤਲਵੰਡੀ ਸਾਬੋ : ਕਾਂਗਰਸੀ ਉਮੀਦਵਾਰ ਦੇ ਪੁੱਤਰ 'ਤੇ ਹਮਲਾ, ਅਕਾਲੀ ਆਗੂਆਂ 'ਤੇ ਕੇਸ ਦਰਜ
NEXT STORY