ਤਲਵੰਡੀ ਸਾਬੋ/ਸ੍ਰੀ ਕਰਤਾਰਪੁਰ ਸਾਹਿਬ, (ਮੁਨੀਸ਼)- ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਗੁ. ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਦੇ ਸਬੰਧੀ ਦਿੱਤੇ ਵਿਵਾਦਤ ਬਿਆਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਡੀ. ਜੀ. ਪੀ. ਦੇ ਬਿਆਨ ਨੂੰ ਮੰਦਭਾਗਾ ਦੱਸਦੇ ਹੋਏ ਭਾਰਤ ਸਰਕਾਰ ਤੋਂ ਡੀ. ਜੀ. ਪੀ. ਖਿਲਾਫ ਸਖਤ ਕਰਵਾਈ ਕਰਨ ਦੀ ਮੰਗ ਕੀਤੀ ਹੈ। ਪਾਕਿਸਤਾਨ ਵਿਖੇ 12 ਮੈਂਬਰੀ ਵਫਦ ਨਾਲ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦੀ ਸਮਾਗਮ ਵਿਚ ਸ਼ਮੂਲੀਅਤ ਕਰਨ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਫੋਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਹੀ ਕਰਤਾਪੁਰ ਸਾਹਿਬ ਦੇ ਦਰਸ਼ਨ ਕਰਨ ਆਏ ਹਨ। ਇਥੇ ਅਜਿਹੀ ਕੋਈ ਗੱਲ ਨਹੀਂ ਲੱਗੀ ਜੋ ਸਾਨੂੰ ਅੱਤਵਾਦੀ ਬਣਾਉਂਦੀ ਹੋਵੇ। ਉਨ੍ਹਾਂ ਕਿਹਾ ਕਿ ਜੇ ਮੱਕੇ ਦੀ ਜ਼ਿਆਰਤ ਕਰਨ ਤੋਂ ਬਾਅਦ ਮੁਸਲਮਾਨ ਅੱਤਵਾਦੀ ਨਹੀਂ ਬਣਦਾ, ਕਟਾਸਰਾਜ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਹਿੰਦੂ ਅੱਤਵਾਦੀ ਨਹੀਂ ਬਣਦਾ ਤਾਂ ਫਿਰ ਸਿੱਖ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਆਪਣੇ ਮੁਲਕ ਜਾ ਕੇ ਅੱਤਵਾਦੀ ਕਿਵੇਂ ਬਣ ਗਏ। ਜੇ ਗੁਰੂ ਘਰਾਂ ਦੇ ਦਰਸ਼ਨ ਕਰ ਕੇ ਅੱਤਵਾਦੀ ਬਣਦੇ ਹਨ ਤਾਂ ਅਸੀਂ ਸੌ ਵਾਰ ਅੱਤਵਾਦੀ ਬਣਨਾ ਪਸੰਦ ਕਰਾਂਗੇ।
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਝੀ ਸਾਜ਼ਿਸ਼ : ਪ੍ਰੋ. ਚੰਦੂਮਾਜਰਾ
NEXT STORY