ਮੋਗਾ, (ਗਰੋਵਰ, ਗੋਪੀ)- ਦਿ ਪੰਜਾਬ ਰਾਜ ਜ਼ਿਲਾ ਡੀ. ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲਾ ਯੂਨਿਟ ਮੋਗਾ ਵੱਲੋਂ ਜ਼ਿਲਾ ਪ੍ਰਧਾਨ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਕਲਮਛੋੜ ਹੜਤਾਲ ਅਤੇ ਗੇਟ ਰੈਲੀ ਕੀਤੀ ਗਈ, ਜਿਸ ਦੌਰਾਨ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਜਮ ਕੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨ ਕੇ ਸਰਕਾਰ ਮੁਲਾਜ਼ਮ ਮਾਰੂ ਨੀਤੀ ਅਪਣਾ ਰਹੀ ਹੈ, ਜਿਸਨੂੰ ਯੂਨੀਅਨ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਕਰਮਚਾਰੀਆਂ ਦੀਆਂ ਮੁੱਖ ਮੰਗਾਂ ਸਟਾਫ ਦੀ ਕਮੀ ਨੂੰ ਪੂਰਾ ਕਰਨਾ, ਸਮੇਂ ਸਿਰ ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਸਮੇਂ ਸਿਰ ਤਨਖਾਹਾਂ ਜਾਰੀ ਕਰਨਾ, ਪੇ-ਕਮਿਸ਼ਨ ਦੀ ਰਿਪੋਰਟ ਜਾਰੀ ਕਰਨਾ, ਤਰੱਕੀ ਦੇ ਕੇਸਾਂ ਦਾ ਸਮਾਂ-ਬੱਧ ਤਰੀਕੇ ਨਾਲ ਨਿਪਟਾਰਾ ਕਰਨਾ, ਨਵੇਂ ਭਰਤੀ ਕਰਮਚਾਰੀਆਂ ਨੂੰ ਪੱਕੇ ਕਰਮਚਾਰੀਆਂ ਦੀ ਤਰਜ਼ 'ਤੇ ਰੈਗੂਲਰ ਤਨਖਾਹ ਦੇਣਾ ਆਦਿ ਸ਼ਾਮਲ ਸਨ।
ਇਸ ਮੌਕੇ ਹਰਮੀਤ ਸਿੰਘ ਗਿੱਲ ਜਨਰਲ ਸਕੱਤਰ, ਪ੍ਰਵੀਨ ਕੁਮਾਰ ਕੈਸ਼ੀਅਰ, ਜੋਗਿੰਦਰ ਸਿੰਘ ਸੁਪਰਡੈਂਟ, ਜਸਵੀਰ ਕੌਰ ਸੰਧੂ, ਸੁਰਿੰਦਰ ਕੌਰ, ਦੀਪਕ ਕੁਮਾਰ, ਕਰਮਜੀਤ ਕੌਰ-1 ਅਤੇ 2 ਸਾਰੇ ਸੀਨੀਅਰ ਸਹਾਇਕ, ਕੁਲਦੀਪ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਸੰਦੀਪ ਕੁਮਾਰ, ਨਵਪ੍ਰੀਤ ਕੌਰ, ਤਲਵਿੰਦਰ ਸਿੰਘ, ਸਵਰਾਜ ਕੁਮਾਰ, ਵੀਰਪਾਲ ਕੌਰ, ਵਿਸੂ ਭਠੇਜਾ, ਸਾਹਿਲ ਅਰੋੜਾ ਅਤੇ ਸਮੂਹ ਡੀ. ਸੀ. ਦਫਤਰ ਦਾ ਸਟਾਫ ਹਾਜ਼ਰ ਸੀ।
ਕੈਪਟਨ ਨਾਲ ਕੈਨੇਡਾ ਅਕਾਲੀ ਦਲ ਪ੍ਰਧਾਨ ਦੀ ਮੁਲਾਕਾਤ!
NEXT STORY