ਅੰਮ੍ਰਿਤਸਰ (ਸੰਜੀਵ) - ਡੀ. ਜੀ. ਪੰਜਾਬ ਸੁਰੇਸ਼ ਅਰੋੜਾ ਨੇ ਅੱਜ ਪੁਲਸ ਕਮਿਸ਼ਨਰ ਐੱਸ. ਐੱਸ. ਸ੍ਰੀ ਵਾਸਤਵ ਅਤੇ ਕਮਿਸ਼ਨਰੇਟ ਦੇ ਸਮੂਹ ਅਧਿਕਾਰੀਆਂ ਨਾਲ ਮਿਲ ਕੇ ਅੰਮ੍ਰਿਤਸਰ ਪੁਲਸ ਲਾਈਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ 'ਚ ਉਨ੍ਹਾਂ ਨੇ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਤੋੜਨ ਵਾਲੇ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਮੌਕੇ ਡੀ. ਸੀ. ਪੀ. ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ਅਤੇ ਜ਼ਿਲੇ ਦੇ ਸਮੂਹ ਥਾਣਾ ਪ੍ਰਭਾਰੀ ਹਾਜ਼ਰ ਸਨ। ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਇਹ ਮੀਟਿੰਗ ਕੀਤੀ ਗਈ ਹੈ, ਤਾਂਕਿ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਅਤੇ ਸ਼ਾਂਤੀ ਨੂੰ ਭੰਗ ਕਰਨ ਲਈ ਸਮਾਜ ਵਿਰੋਧੀ ਤਾਕਤਾਂ ਦਹਿਸ਼ਤ ਫੈਲਾਉਣ ਦੇ ਮਨਸੂਬਿਆਂ ਨਾਲ ਕੋਈ ਨਾ ਕੋਈ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਰਹਿੰਦੀਆਂ ਹਨ।

ਅਜਿਹੇ ਮਨਸੂਬਿਆਂ ਨੂੰ ਨਾ-ਕਾਮਯਾਬ ਕਰਨ ਲਈ ਪੁਲਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤਾ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਕੇਬੰਦੀ ਕੀਤੀ ਜਾ ਰਹੀ ਹੈ ਅਤੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਪ੍ਰਵਾਸੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼
NEXT STORY