ਜਲੰਧਰ (ਚਾਵਲਾ)— ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਬੰਦੀ ਸਿੰਘਾਂ ਨਾਲ ਹੋ ਰਹੀ ਬੇਇਨਸਾਫ਼ੀ, ਬਰਗਾੜੀ-ਬਹਿਬਲ ਇਨਸਾਫ਼ ਨਾਲ ਖਿਲਵਾੜ, ਪਾਣੀਆਂ ਦੀ ਲੁੱਟ, ਘੱਟ ਗਿਣਤੀ ਕੌਮਾਂ ’ਤੇ ਹੋ ਰਹੇ ਅੱਤਿਆਚਾਰਾਂ ਅਤੇ ਜ਼ਿਆਦਤੀਆਂ ਵਿਰੁੱਧ ਮੋਗਾ ਵਿਖੇ 15 ਅਗਸਤ ਨੂੰ ਪ੍ਰਦਰਸ਼ਨ ਮਾਰਚ ਕਰਨ ਦਾ ਐਲਾਨ ਕੀਤਾ ਹੈ। ਬੀਤੇ ਦਿਨ ਦਲ ਖ਼ਾਲਸਾ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦਲ ਖ਼ਾਲਸਾ ਆਗੂ ਸਤਨਾਮ ਸਿੰਘ ਪਾਉਂਟਾ ਸਾਹਿਬ, ਕੰਵਰਪਾਲ ਸਿੰਘ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਦੇ ਸੱਦੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਸਾਡਾ ਮੰਨਣਾ ਹੈ ਕਿ ਹਿੰਦੂਤਵ ਪਾਰਟੀ ਵੱਲੋਂ ਤਿਰੰਗੇ ਦੀ ਆੜ ਹੇਠ ਅਖੌਤੀ ਰਾਸ਼ਟਰਵਾਦ ਲੋਕਾਂ ਉੱਤੇ ਥੋਪਿਆ ਜਾ ਰਿਹਾ ਹੈ, ਜਿਸ ਨੂੰ ਪੰਜਾਬ ਮੁੱਢੋਂ ਰੱਦ ਕਰਦਾ ਹੈ।
ਇਹ ਵੀ ਪੜ੍ਹੋ:ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਲੈ ਕੇ ਬੋਲੇ ਪੰਜਾਬ ਦੇ DGP ਗੌਰਵ ਯਾਦਵ, ਦਿੱਤਾ ਇਹ ਬਿਆਨ
ਇਸ ਦੌਰਾਨ ਉਕਤ ਆਗੂਆਂ ਨੇ ਪੰਜਾਬ ਵਾਸੀਆਂ ਅਤੇ ਖ਼ਾਸ ਕਰਕੇ ਸਿੱਖਾਂ ਨੂੰ ਆਪਣੇ ਘਰਾਂ ’ਤੇ ਖਾਲਸਾਈ ਝੰਡਾ ਲਹਿਰਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਹਫ਼ਤੇ ’ਚ ਸਾਡੇ ਕਾਰਕੁੰਨ ਝੰਡੇ ਛਾਪ ਕੇ ਸਿੱਖਾਂ ਵਿਚ ਵੰਡਣਗੇ। ਜਦਕਿ ਇਸ ਮੌਕੇ ਕੰਵਰਪਾਲ ਸਿੰਘ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਜਿਸ ਤਿਰੰਗੇ ਦੀ ਛਤਰ-ਛਾਇਆ ਹੇਠ ਹੀ ਭਾਰਤੀ ਸੁਰੱਖਿਆ ਬਲਾਂ ਨੇ ਪਿਛਲੇ 40 ਸਾਲਾਂ ਵਿਚ ਪੰਜਾਬ ਦੇ ਸੈਂਕੜੇ ਨੌਜਵਾਨਾਂ ਨੂੰ ਗੈਰ-ਨਿਆਇਕ ਢੰਗ ਨਾਲ ਸ਼ਹੀਦ ਕੀਤਾ ਹੋਵੇ, ਇਕ ਸੱਚਾ ਪੰਜਾਬੀ ਅਤੇ ਸਿੱਖ ਉਸ ਤਿਰੰਗੇ ਨੂੰ ਕਿਵੇਂ ਆਪਣੇ ਘਰ ਜਾਂ ਅਦਾਰੇ ’ਤੇ ਲਹਿਰਾ ਸਕਦਾ ਹੈ?
ਇਹ ਵੀ ਪੜ੍ਹੋ: ਰਿਪੋਰਟ 'ਚ ਖ਼ੁਲਾਸਾ, ਬਾਲ ਮਜਦੂਰੀ 'ਚ 18 ਸੂਬਿਆਂ ਵਿਚੋਂ ਪੰਜਾਬ ਸਭ ਤੋਂ ਉੱਪਰ
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ਨੂੰ ਰੱਦ ਕਰਦਿਆਂ, ਉਨ੍ਹਾਂ ਸੁਝਾਅ ਵਜੋਂ ਕਿਹਾ ਕਿ ਪੰਜਾਬ ਵਿਚ ਵਸਦੇ ਮੁਸਲਮਾਨ ਜੇ ਚਾਹੁਣ ਆਪਣੇ ਪਵਿੱਤਰ ਹਰੇ ਝੰਡੇ ਲਹਿਰਾ ਸਕਦੇ ਹਨ, ਕਾਮਰੇਡ ਜੋ ਪਰਮਾਤਮਾ ਵਿਚ ਆਸਥਾ ਨਹੀਂ ਰੱਖਦੇ ਅਤੇ ਖੱਬੇਪੱਖੀ ਝੁਕਾਅ ਵਾਲੇ ਕਿਸਾਨ ਯੂਨੀਅਨਾਂ ਆਪੋ-ਆਪਣੇ ਹਰੇ, ਲਾਲ ਜਾਂ ਚਿੱਟੇ ਝੰਡੇ ਲਹਿਰਾਉਣ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਵਿਅੰਗ ਕਸਦਿਆਂ ਕਿਹਾ ਕਿ ਸਿੱਖ ਬੇਸਬਰੀ ਨਾਲ ਇੰਤਜ਼ਾਰ ਕਰਨਗੇ ਕਿ ਸੁਖਬੀਰ ਸਿੰਘ ਅਤੇ ਹਰਸਿਮਰਤ ਕੌਰ ਬਾਦਲ ਕਿਹੜਾ ਝੰਡਾ ਲਹਿਰਾਉਣ ਦੀ ਚੋਣ ਕਰੇਗੀ। ਇਸ ਮੌਕੇ ਆਗੂਆਂ ਨੇ 15 ਅਗਸਤ ਦੇ ਜਸ਼ਨਾਂ ਦੇ ਬਾਈਕਾਟ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਰਤੀ ਲੀਡਰਸ਼ਿਪ ਨੇ ਸਿੱਖਾਂ ਨਾਲ ਧੋਖਾ ਕੀਤਾ ਅਤੇ 1947 ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ। ਇਸ ਮੌਕੇ ਗੁਰਨਾਮ ਸਿੰਘ ਮੂਣਕਾਂ, ਪ੍ਰਭਜੀਤ ਸਿੰਘ, ਜਗਜੀਤ ਸਿੰਘ ਖੋਸਾ, ਜੁਗਰਾਜ ਸਿੰਘ ਵਾਂ ਪਿੰਡ, ਸੁਖਜਿੰਦਰ ਸਿੰਘ, ਮਹਾਂਬੀਰ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ: ਮੋਬਾਇਲ ਐਪ ’ਤੇ ਹੋਈ ਦੋਸਤੀ ਦਾ ਖ਼ੌਫ਼ਨਾਕ ਅੰਜਾਮ, ਵਿਆਹ ਰਚਾ ਸਾਜ਼ਿਸ਼ ਤਹਿਤ ਕਰਵਾ ਦਿੱਤਾ ਗਰਭਪਾਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਰੀਦਕੋਟ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਇੰਝ ਕੈਦੀਆਂ ਤੱਕ ਪਹੁੰਚਾਉਂਦਾ ਸੀ ਹੈਰੋਇਨ ਤੇ ਮੋਬਾਇਲ
NEXT STORY