ਅੰਮ੍ਰਿਤਸਰ : ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੂੰ ਇਕ ਪੱਤਰ ਭੇਜ ਕੇ ਸਿੱਖਾਂ ਨੂੰ ਕੌਮਾਂਤਰੀ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਹੈ ਕਿ ਉਹ ਆਪਣੀ ਭਾਰਤ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਨ੍ਹਾਂ ਸਮੱਸਿਆਵਾਂ ਦੇ ਹੱਲ ਵਾਸਤੇ ਗੱਲਬਾਤ ਕਰਨ। ਰਾਸ਼ਟਰਪਤੀ ਇਮੈਨੂਅਲ ਮੈਕਰੌਂ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਰਹੇ ਹਨ। ਇਹ ਪੱਤਰ ਦਲ ਖਾਲਸਾ ਵੱਲੋਂ ਭਾਰਤ ਵਿਚ ਫਰਾਂਸ ਦੇ ਰਾਜਦੂਤ ਰਾਹੀਂ ਰਾਸ਼ਟਰਪਤੀ ਮੈਕਰੋਨ ਨੂੰ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਠੰਡ ਨੇ ਤੋੜੇ ਰਿਕਾਰਡ, ਮੌਸਮ ਵਿਭਾਗ ਨੇ ਸੂਬੇ ਭਰ ਲਈ ਜਾਰੀ ਕੀਤਾ ਰੈੱਡ ਅਲਰਟ
ਪੱਤਰ ਵਿਚ ਦਲ ਖਾਲਸਾ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਕੰਵਰਪਾਲ ਸਿੰਘ ਨੇ ਮੰਗ ਕੀਤੀ ਹੈ ਕਿ ਫਰਾਂਸ ਦੇ ਰਾਸ਼ਟਰਪਤੀ ਹੁਣ ਜਦੋਂ ਭਾਰਤ ਆ ਰਹੇ ਹਨ ਤਾਂ ਨਵੀਂ ਦਿੱਲੀ ਫੇਰੀ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਦੇਸ਼ੀ ਧਰਤੀ ’ਤੇ ਖੁਫੀਆ ਏਜੰਸੀਆਂ ਵੱਲੋਂ ਸਿੱਖਾਂ ਦੇ ਮਿੱਥ ਕੇ ਕੀਤੇ ਜਾ ਰਹੇ ਕਤਲ, ਮਨੁੱਖੀ ਅਧਿਕਾਰਾਂ ਦੀ ਬਹਾਲੀ, ਮੁਲਕ ਅੰਦਰ ਬੰਦੀਆਂ ਲਈ ਨਿਯਮਾਂ ਅਤੇ ਕਾਨੂੰਨਾਂ ਨੂੰ ਇਕਸਾਰਤਾ ਨਾਲ ਲਾਗੂ ਕਰਨ ਅਤੇ ਵੱਖ-ਵੱਖ ਕੌਮੀਅਤਾਂ ਦੇ ਲੋਕਾਂ ਨੂੰ ਸੰਯੁਕਤ ਰਾਸ਼ਟਰ ਦੇ ਇਕਰਾਰਨਾਮਿਆਂ ਅਨੁਸਾਰ ਸਵੈ-ਨਿਰਣੇ ਦਾ ਅਧਿਕਾਰ ਦੇਣ ਸਬੰਧੀ ਮੁੱਦਿਆਂ ’ਤੇ ਗੱਲਬਾਤ ਕਰਨ। ਜਥੇਬੰਦੀ ਨੇ ਫਰਾਂਸ ਵਿਚ ਦਸਤਾਰ ਅਤੇ ਪਛਾਣ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸਮੱਸਿਆ ਹੱਲ ਕਰਨ ’ਤੇ ਵੀ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਮੌਜੂਦਾ ਹਕੂਮਤ ਦੀਆਂ ਫਾਸ਼ੀਵਾਦੀ ਨੀਤੀਆਂ ਕਾਰਨ ਜਬਰ ਤੇ ਸੰਤਾਪ ਝੱਲ ਰਹੀ ਘੱਟ ਗਿਣਤੀ ਸਿੱਖ ਕੌਮ 26 ਜਨਵਰੀ ਨੂੰ ‘ਕਾਲੇ ਗਣਤੰਤਰ ਦਿਵਸ’ ਵਜੋਂ ਮਨਾਵੇਗੀ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਜਲੰਧਰ ’ਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਦਾ ਪੁਲਸ ਨੇ ਕੀਤਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਤੱਕ ਨਹੀਂ ਪਹੁੰਚੀਆਂ ਪਰਾਲੀ ਪ੍ਰਬੰਧਨ ਲਈ ਖ਼ਰੀਦੀਆਂ ਮਸ਼ੀਨਾਂ, 900 ਲੋਕਾਂ ਨੂੰ ਨੋਟਿਸ ਜਾਰੀ
NEXT STORY