ਪਟਿਆਲਾ : ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਸ਼ੁੱਕਰਵਾਰ ਦੇਰ ਸ਼ਾਮ ਪਟਿਆਲਾ ਦੀ ਕੇਂਦਰੀ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਨੂੰ 14 ਜੁਲਾਈ ਨੂੰ ਅਦਾਲਤ ਨੇ 19 ਸਾਲ ਪੁਰਾਣੇ ਕਬੂਤਰਬਾਜ਼ੀ ਦੇ ਮਾਮਲੇ ’ਚ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਇਸ ਲਈ ਅੱਜ ਦਲੇਰ ਮਹਿੰਦੀ ਨੂੰ ਉਸ ਦੇ ਪਰਿਵਾਰ ਸਮੇਤ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਲਈ ਰਵਾਨਾ ਹੋਏ।
ਇਹ ਵੀ ਪੜ੍ਹੋ : ਕੈਲੀਫੋਰਨੀਆ ਦੇ ਫਾਰਮਰ ਰਾਜ ਕਾਹਲੋਂ ਨੇ ਮਰਸਿੱਡ ਯੂਨੀਵਰਸਿਟੀ ਲਈ ਦਾਨ ਕੀਤੇ 5 ਮਿਲੀਅਨ ਡਾਲਰ
ਦੱਸ ਦੇਈਏ ਕਿ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਇਕ ਮਾਮਲੇ 'ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਉਹ ਪਟਿਆਲਾ ਸੈਂਟਰਲ ਜੇਲ੍ਹ ਵਿੱਚ ਬੰਦ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੰਦਿਆਂ ਸਜ਼ਾ ਮੁਅੱਤਲ ਕਰ ਦਿੱਤੀ ਹੈ, ਜਿਸ ਤਹਿਤ ਉਹ ਹੁਣ ਜੇਲ੍ਹ ਤੋਂ ਬਾਹਰ ਆਏ ਹਨ।
ਇਹ ਵੀ ਪੜ੍ਹੋ : ਜਬਰੀ ਝੋਨੇ ਦੀ ਫਸਲ ਵਾਹੁਣ ਦਾ ਵਿਰੋਧ ਕਰਨ 'ਤੇ ਪੁਲਸ ਨੇ ਕਿਸਾਨਾਂ ਨੂੰ ਭਜਾ-ਭਜਾ ਕੁੱਟਿਆ
ਕੀ ਹੈ ਮਾਮਲਾ
ਦੱਸ ਦੇਈਏ ਕਿ ਇਹ ਮਾਮਲਾ 2003 ਦਾ ਹੈ ਅਤੇ ਇਸ ਕੇਸ ਦਾ ਫੈਸਲਾ 15 ਸਾਲ ਬਾਅਦ ਹੋਇਆ ਸੀ। ਦਲੇਰ ਮਹਿੰਦੀ ਨੂੰ ਮਨੁੱਖੀ ਤਸਕਰੀ ਮਾਮਲੇ 'ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਦੋਸ਼ ਹੈ ਕਿ ਦਲੇਰ ਮਹਿੰਦੀ ਅਤੇ ਉਨ੍ਹਾਂ ਦਾ ਭਰਾ ਸ਼ਮਸ਼ੇਰ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜ ਕੇ ਮੋਟੀ ਰਕਮ ਲੈਂਦੇ ਸਨ। ਇਸ ਮਾਮਲੇ 'ਚ ਦਲੇਰ ਮਹਿੰਦੀ ਅਤੇ ਉਨ੍ਹਾਂ ਦੇ ਭਰਾ 'ਤੇ ਕੁਲ 31 ਕੇਸ ਦਰਜ ਹਨ। ਪਹਿਲਾ ਮਾਮਲਾ 2003 'ਚ ਅਮਰੀਕਾ ਵਿੱਚ ਦਰਜ ਕੀਤਾ ਗਿਆ ਸੀ ਕਿਉਂਕਿ ਜ਼ਿਆਦਾਤਰ ਲੋਕਾਂ ਨੂੰ ਅਮਰੀਕਾ ਭੇਜ ਦਿੱਤਾ ਗਿਆ ਸੀ। ਦਲੇਰ ਮਹਿੰਦੀ ਦੀ 2 ਸਾਲ ਦੀ ਸਜ਼ਾ ਨੂੰ ਵਧੀਕ ਸੈਸ਼ਨ ਜੱਜ ਪਟਿਆਲਾ ਦੀ ਅਦਾਲਤ ਨੇ ਬਰਕਰਾਰ ਰੱਖਿਆ ਸੀ। ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਮਹਿੰਦੀ ਖ਼ਿਲਾਫ਼ ਐੱਫ.ਆਈ.ਆਰ. ਨੰਬਰ 498 ਸਾਲ 2003 ਵਿੱਚ ਦਰਜ ਕੀਤੀ ਸੀ। ਦਲੇਰ ਮਹਿੰਦੀ ਨੂੰ ਹੇਠਲੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਖਿਲਾਫ਼ ਮਹਿੰਦੀ ਨੇ ਆਪਣੇ ਵਕੀਲ ਰਾਹੀਂ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ
NEXT STORY