ਜਲੰਧਰ (ਬਿਊਰੋ)– ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਘੇਰਿਆ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਦਾ ਸਰਕਾਰ ਖਿਲਾਫ ਰੋਸ ਜਾਰੀ ਹੈ। ਸਰਕਾਰ ਨਾਲ ਜਾਰੀ ਗੱਲਬਾਤ ਤੇ ਮੀਟਿੰਗ ਵੀ ਬੇਸਿੱਟਾ ਰਹੀ। ਅਜਿਹੇ ’ਚ ਇਸ ਵਿਰੋਧ ਪ੍ਰਦਰਸ਼ਨ ਦੇ ਲੰਬਾ ਚਲਣ ਦੇ ਆਸਾਰ ਦਿਖਾਈ ਦੇ ਰਹੇ ਹਨ। ਹੁਣ ਇਸ ਅੰਦੋਲਨ ’ਚ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਸਲਾ ਵਧਾਉਣ ਵਾਲੇ ਦਲੇਰ ਮਹਿੰਦੀ ਨੇ ਵੱਡੀ ਗੱਲ ਆਖ ਦਿੱਤੀ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਦਲੇਰ ਮਹਿੰਦੀ ਨੇ ਕਿਸਾਨਾਂ ਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੱਲਬਾਤ ਦੇ ਰਾਹੀਂ ਹੀ ਕਿਸੇ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਸਾਫ ਕਿਹਾ ਹੈ ਕਿ ਹੰਕਾਰ ਤੇ ਜ਼ਿੱਦ ’ਤੇ ਅੜੇ ਰਹਿਣ ਨਾਲ ਕੋਈ ਹੱਲ ਨਹੀਂ ਨਿਕਲਣ ਵਾਲਾ। ਉਨ੍ਹਾਂ ਦੀਆਂ ਨਜ਼ਰਾਂ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਕਿਸਾਨ ਜਥੇਬੰਦੀਆਂ ਨੂੰ ਵੀ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣੀਆਂ ਚਾਹੀਦੀਆਂ ਹਨ। ਗੱਲਬਾਤ ਦੌਰਾਨ ਦਲੇਰ ਮਹਿੰਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 15-16 ਸਾਲ ਸਿਰਫ ਖੇਤੀ ਕੀਤੀ ਸੀ। ਉਨ੍ਹਾਂ ਨੇ ਹਮੇਸ਼ਾ ਇਹੀ ਸੰਦੇਸ਼ ਦਿੱਤਾ ਕਿ ਮਿਲ-ਵੰਡ ਕੇ ਖਾਣਾ ਚਾਹੀਦਾ ਹੈ।
ਦਲੇਰ ਮਹਿੰਦੀ ਮੰਨਦੇ ਹਨ ਕਿ ਧਰਨਾ ਦੇ ਰਹੇ ਕਿਸਾਨਾਂ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਬੰਦ ਪਏ ਰਾਹਾਂ ਕਾਰਨ ਮੁਸਾਫਿਰਾਂ ਨੂੰ ਵੀ ਆਉਣ-ਜਾਣ ’ਚ ਮੁਸ਼ਕਿਲ ਹੋ ਰਹੀ ਹੈ। ਅਜਿਹੇ ’ਚ ਉਹ ਵੀ ਇਹ ਉਮੀਦ ਲਗਾਈ ਬੈਠੇ ਹਨ ਕਿ ਜਲਦ ਤੋਂ ਜਲਦ ਕੋਈ ਹੱਲ ਕੱਢ ਲਿਆ ਜਾਵੇ। ਉਥੇ ਹੀ ਕਿਸਾਨਾਂ ਦਾ ਹੌਸਲਾ ਵਧਾਉਂਦਿਆਂ ਦਲੇਰ ਮਹਿੰਦੀ ਨੇ ਫ਼ਿਲਮ ‘ਛਲਾਂਗ’ ਦਾ ਟਾਈਟਲ ਟਰੈਕ ਵੀ ਗਾਇਆ। ਉਨ੍ਹਾਂ ਮੁਤਾਬਕ ਹਿੰਮਤ ਦਿਖਾਉਣਾ, ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਅਧਿਕਾਰ ਹੈ।
ਚਚੇਰੇ ਭਰਾਵਾਂ ਦੇ ਜ਼ਮੀਨੀ ਵਿਵਾਦ ਦਾ ਹੋਇਆ ਖ਼ੌਫਨਾਕ ਅੰਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
NEXT STORY