ਚੰਡੀਗੜ੍ਹ (ਜੱਸੋਵਾਲ) : ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਕੇਂਦਰੀ ਬਜਟ 'ਤੇ ਬੋਲਦਿਆਂ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਣੀ ਹੈ, ਉਸ ਤੋਂ ਬਾਅਦ ਦੇਸ਼ ਦੇ ਆਰਥਿਕ ਹਾਲਾਤ ਕਾਫੀ ਸੁਧਰੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਲਈ 6000 ਰਾਸ਼ੀ ਦਾ ਐਲਾਨ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਬਜਟ 'ਚ ਔਰਤਾਂ ਨੂੰ ਲੈ ਕੇ ਵੀ ਅਹਿਮ ਫੈਸਲਾ ਲਿਆ ਗਿਆ ਹੈ ਕਿ ਜੇਕਰ ਉਹ ਕੰਮ ਕਰਨਾ ਚਾਹੁੰਦੀਆਂ ਹਨ ਤਾਂ 1,00000 ਬਿਨਾਂ ਵਿਆਜ਼ ਦੇ ਲੈ ਸਕਦੀਆਂ ਹਨ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ 8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇਣ ਸਬੰਧੀ ਚੀਮਾ ਨੇ ਵਾਰ ਕਰਦਿਆਂ ਕਿਹਾ ਹੈ ਕਿ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਹੀ ਗੱਡੀਆਂ ਨੂੰ ਧੱਕਾ ਮਾਰ ਕੇ ਸਟਾਰਟ ਕੀਤਾ ਜਾ ਰਿਹਾ ਸੀ ਅਤੇ ਅਜਿਹੀਆਂ ਧੱਕਾ ਸਟਾਰਟ ਗੱਡੀਆਂ ਨੇ ਅੱਗੇ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਭਾਗਾਂ ਵਲੋਂ ਹੀ ਧਿਆਨ ਨਹੀਂ ਦਿੱਤਾ ਜਾਵੇਗਾ ਅਤੇ ਇਕ ਵਾਰ ਹਰੀ ਝੰਡੀ ਦੇਣ ਤੋਂ ਬਾਅਦ ਗੱਡੀਆਂ ਨੂੰ ਕਈ ਮਹੀਨੇ ਉਂਝ ਹੀ ਖੜ੍ਹਾ ਦਿੱਤਾ ਜਾਵੇਗਾ ਤਾਂ ਫਿਰ ਉਹੀ ਹਾਲ ਹੋਵੇਗਾ, ਜੋ ਕਿ ਅੰਮ੍ਰਿਤਸਰ 'ਚ ਬੀ. ਆਰ. ਟੀ. ਸੀ. ਬੱਸਾਂ ਦਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਜੇਕਰ ਜਨਤਾ ਦੀ ਸਹੂਲਤ ਲਈ ਕੋਈ ਚੀਜ਼ ਆਉਂਦੀ ਹੈ ਤਾਂ ਉਸ ਨੂੰ ਸਮਾਂ ਰਹਿੰਦੇ ਵਿਭਾਗਾਂ ਨੂੰ ਸੌਂਪਿਆ ਜਾਵੇ।
ਬੁਹ-ਚਰਚਿਤ ਵਿਕਰਮ ਕਤਲਕਾਂਡ ਮਾਮਲੇ 'ਚ 13 ਲੋਕ ਦੋਸ਼ੀ ਕਰਾਰ (ਵੀਡੀਓ)
NEXT STORY